ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਸਕੂਟਰੀ ਅਤੇ ਮੋਟਰਸਾਈਕਲ ਟੱਕਰ ’ਚ 2 ਵਿਦਿਆਰਥੀਆਂ ਸਮੇਤ 5 ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਵਿਦਿਆਰਥੀ ਰਾਜਵੀਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ, ਆਸ਼ੀਸ਼ ਪੁੱਤਰ ਲਾਡੀ ਵਾਸੀਆਨ ਵਡਾਲਾ ਗ੍ਰੰਥੀਆਂ ਜੋ ਕਿ ਪਿੰਡ ਵਿਚ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਹਨ। ਅੱਜ ਬੋਰਡ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੌਰਾਨ 8ਵੀਂ ਦਾ ਪੇਪਰ ਦੇਣ ਲਈ ਸਕੂਲ ਤੋਂ ਬਾਹਰ ਹੀ ਨਿਕਲੇ ਸਨ ਕਿ ਕੁਝ ਹੀ ਦੂਰੀ ’ਤੇ ਇਨ੍ਹਾਂ ਦੇ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੀ ਸਕੂਟਰੀ ਜਿਸ ’ਤੇ ਤਿੰਨ ਜਣੇ ਕੁਲਵੰਤ ਕੌਰ ਪਤਨੀ ਸਮਸ਼ੇਰ ਸਿੰਘ, ਮਨਪ੍ਰੀਤ ਕੌਰ ਪਤਨੀ ਕੁਲਜੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਰਣਜੋਧ ਸਿੰਘ ਵਾਸੀਆਨ ਪਿੰਡ ਧੰਨਾ ਸਵਾਰ ਸਨ, ਨਾਲ ਅਚਾਨਕ ਟੱਕਰ ਹੋ ਗਈ।
ਇਹ ਵੀ ਪੜ੍ਹੋ- ਗੋਇੰਦਵਾਲ ਸਾਹਿਬ ਜੇਲ੍ਹ ’ਚ ਗੈਂਗਵਾਰ ਨੂੰ ਲੈ ਕੇ ਵੱਡੀ ਖ਼ਬਰ, FIR 'ਚ ਹੋਇਆ ਵੱਡਾ ਖ਼ੁਲਾਸਾ
ਜਿਸਦੇ ਸਿੱਟੇ ਵਜੋਂ ਉਕਤ ਸਾਰੇ ਜਣੇ ਗੰਭੀਰ ਜ਼ਖਮੀ ਹੋ ਗਏ ਅਤੇ ਇਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੇ ਤੁਰੰਤ ਇਲਾਜ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ। ਇਸ ਦੌਰਾਨ ਐੱਸ.ਐੱਮ.ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਹੱਡੀਆਂ ਦੇ ਮਾਹਿਰ ਡਾ. ਹਰਪ੍ਰੀਤ ਸਿੰਘ, ਡਾ. ਲਵਕੇਸ਼ ਕੁਮਾਰ, ਡਾ. ਪੁਨੀਤ, ਡਾ. ਹਰਪਾਲ ਆਦਿ ਨੇ ਐਮਰਜੈਂਸੀ ਵਿਚ ਪਹੁੰਚ ਕੇ ਜ਼ਖਮੀਆਂ ਦਾ ਇਲਾਜ ਕਰਨਾ ਆਰੰਭ ਕਰ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਉਕਤ ਜ਼ਖਮੀਆਂ ਵਿਚੋਂ ਚਾਰ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦੇ ਕਤਲ 'ਚ ਵੱਡਾ ਖੁਲਾਸਾ, ਔਰਤ ਨੇ ਮਾਰੀਆਂ ਸਨ ਗੋਲੀਆਂ
NEXT STORY