ਗੁਰਦਾਸਪੁਰ/ਦੋਰਾਂਗਲਾ (ਹਰਮਨ, ਵਿਨੋਦ, ਨੰਦਾ)- ਗੁਰਦਾਸਪੁਰ ਦੇ ਅਧੀਨ ਆਉਂਦੇ ਗਾਹਲੜੀ ਇਲਾਕੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਲਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਗੰਜੀ ਆਪਣੀ ਪਤਨੀ ਨਾਲ ਗਾਲੜੀ ਸਥਿਤ ਬੈਂਕ ਵਿੱਚੋਂ ਆਪਣਾ ਕੋਈ ਕੰਮ ਨਿਪਟਾ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਜੀਵਨ ਚੱਕ ਸੈਲਰ ਦੇ ਗੇਟ ਸਾਹਮਣੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਚਾਲਕ ਸਲਿੰਦਰ ਸਿੰਘ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਵੱਲੋਂ ਮਦਦ ਦੀ ਮੁਹਿੰਮ ਚਲਾਈ ਗਈ ਅਤੇ ਜ਼ਖ਼ਮੀ ਔਰਤ ਨੂੰ 108 ਐਂਬੂਲੈਂਸ ਰਾਹੀਂ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਚੱਲਦੇ ਮੈਚ 'ਚ 2 ਕ੍ਰਿਕਟਰਾਂ ਦਾ ਗੋਲ਼ੀ ਮਾਰ ਕੇ ਕਤਲ ! ਪਾਕਿਸਤਾਨ 'ਚ ਮਚੀ ਹਾਹਾਕਾਰ
NEXT STORY