ਕਲਾਨੌਰ (ਗੋਰਾਇਆ/ਮਨਮੋਹਨ)- ਸਰਹੱਦੀ ਕਸਬਾ ਕਲਾਨੌਰ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਅੱਧੀ ਦਰਜਨ ਤੋਂ ਵੱਧ ਦੁਕਾਨਾਂ ਦੇ ਜਿੰਦਰੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਰਫੂਚੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੋਰੀ ਦੀਆਂ ਘਟਨਾਵਾਂ ਨੂੰ ਦੇਖਦਿਆਂ ਦੁਕਾਨਦਾਰਾਂ ਤੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਚੋਰੀ ਦੀਆਂ ਘਟਨਾਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੀ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੇਟ ਦੇ ਸਾਹਮਣੇ ਸਨਰਾਈਜ ਬੇਕਰੀ ਹੈ। ਬੀਤੀ ਰਾਤ ਚੋਰਾਂ ਵੱਲੋਂ ਉਨ੍ਹਾਂ ਦੀ ਦੁਕਾਨ ਦੇ ਜਿੰਦਰੇ ਤੋੜ ਕੇ ਗੱਲੇ ਵਿਚ ਪਏ ਕਰੀਬ 22 ਹਜ਼ਾਰ ਰੁਪਏ ਦੀ ਨਗਦੀ ਅਤੇ ਫਰਿਜ਼ ਵਿੱਚੋਂ ਕੋਲਡ ਡਰਿੰਕ ਦੇ ਕੈਨ ਚੋਰੀ ਕਰ ਲਏ ਗਏ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ, ਚੱਲਿਆ ਬੁਲਡੋਜ਼ਰ ਐਕਸ਼ਨ
ਦੂਸਰੀ ਚੋਰੀ ਦੀ ਘਟਨਾ ਸਬੰਧੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਵੀ ਗੇਟ ਦੇ ਨਜ਼ਦੀਕ ਗੋਪੀ ਖੱਲ ਫੀਡ ਸਟੋਰ ਦੀ ਦੁਕਾਨ ਹੈ ਅਤੇ ਬੀਤੀ ਰਾਤ ਚੋਰਾਂ ਵੱਲੋਂ ਉਨ੍ਹਾਂ ਦੀ ਦੁਕਾਨ ਦੇ ਜਿੰਦਰੇ ਤੋੜ ਕੇ ਗੱਲੇ ਵਿੱਚ ਪਏ ਕਰੀਬ 5 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਇਸ ਤੋਂ ਇਲਾਵਾ ਚੋਰਾਂ ਵੱਲੋਂ ਜੇ ਐੱਸ ਬੁਲਾਰਿਆ ਪੈਲੇਸ ਦੇ ਦਫ਼ਤਰ, ਸੁਭਾਸ਼ ਮਾਰਬਲ ਸਟੋਰ, ਕਿਸਾਨ ਸੇਵਾ ਕੇਂਦਰ ਕੀਟ ਨਾਸ਼ਕ ਦਵਾਈਆਂ ਦੀ ਦੁਕਾਨ, ਸਾਹਿਲ ਟੀ ਸਟਾਲ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਜਦਕਿ ਇਕ ਮੈਡੀਕਲ ਸਟੋਰ ਦੇ ਜਿੰਦਰੇ ਤੋੜ ਕੇ ਚੋਰੀ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਵਰਨਣਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਕਲਾਨੌਰ 'ਚ ਚੋਰਾਂ ਵੱਲੋਂ ਇਕ ਰਾਤ ਵਿਚ ਹੀ ਤਿੰਨ ਦੁਕਾਨਾਂ 'ਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਚੋਰੀ ਦੀਆਂ ਘਟਨਾਵਾਂ ਸਬੰਧੀ ਪੁਲਸ ਥਾਣਾ ਕਲਾਨੌਰ ਵਿਖੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੇ ਪੁਲਸ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਕਾਬੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਰਾਤ ਦੇ ਸਮੇਂ ਪੁਲਸ ਗਸ਼ਤ ਤੇਜ਼ ਕੀਤੀ ਜਾਵੇ ਤਾਂ ਜੋ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ, ਚੱਲਿਆ ਬੁਲਡੋਜ਼ਰ ਐਕਸ਼ਨ
NEXT STORY