ਬਟਾਲਾ (ਮਠਾਰੂ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੀ ਗ੍ਰੰਟੀ ਪੂਰੀ ਕਰਦਿਆਂ 600 ਯੂਨਿਟ ਹਰ ਵਰਗ ਨੂੰ ਮੁਫਤ ਬਿਜਲੀ ਦੇ ਕੇ ਬਹੁਤ ਵੱਡੀ ਰਾਹਤ ਦਿੱਤੀ ਹੈ, ਜਦਕਿ ਹੋਰ ਵੀ ਸੁੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੀਤਾ।
ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਅਤੇ ਆਮ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਜੋ ਵਾਅਦੇ ਪੰਜਾਬੀਆਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਦਕਿ ਆਪ ਸਰਕਾਰ ਕਹਿਣੀ ਅਤੇ ਕਰਨੀ ਦੀ ਪੂਰੀ ਸਰਕਾਰ ਹੈ।
ਇਹ ਵੀ ਪੜ੍ਹੋ- ਕਰਾਚੀ 'ਚ ਹੀਟਵੇਵ ਨੇ ਮਚਾਇਆ ਕਹਿਰ, ਮੁਰਦਾ ਘਰਾਂ ’ਚ ਲੱਗੇ ਲਾਸ਼ਾਂ ਦੇ ਢੇਰ, ਨਹੀਂ ਮਿਲ ਰਹੀ ਰੱਖਣ ਦੀ ਜਗ੍ਹਾ
ਵਿਧਾਇਕ ਸ਼ੈਰੀ ਕਲਸੀ ਨੇ ਦਾਅਵਾ ਕੀਤਾ ਕਿ ਪਹਿਲਾਂ ਕਦੇ ਵੀ ਸਰਕਾਰ ਦੇ ਸ਼ੁਰੂਆਤੀ ਸਾਲਾਂ ਦੇ ਵਿੱਚ ਆਮ ਲੋਕਾਂ ਦੇ ਕੰਮ ਹੁੰਦੇ ਦਿਖਾਈ ਨਹੀਂ ਦਿੱਤੇ, ਜਦਕਿ ਆਪ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੰਦਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਯਤਨਾਂ ਸਦਕਾ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਰਿਹਾ ਹੈ, ਤਾਂ ਜੋ ਵਿਸ਼ਵ ਪੱਧਰ ’ਤੇ ਪੰਜਾਬ ਦਾ ਸਿਰ ਹੋਰ ਉੱਚਾ ਚੁੱਕਿਆ ਜਾ ਸਕੇ। ਇਸ ਮੌਕੇ ਹੋਰ ਵੀ ਆਪ ਦੇ ਆਗੂ ਅਤੇ ਸਰਕਾਰੀ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਠਾਨਕੋਟ ਸਰਹੱਦ 'ਤੇ 2 ਸ਼ੱਕੀ ਦੇਖੇ ਜਾਣ ਤੋਂ ਬਾਅਦ ਹਾਈ ਅਲਰਟ, ਸਰਚ ਆਪ੍ਰੇਸ਼ਨ ਸ਼ੁਰੂ
NEXT STORY