ਅੰਮ੍ਰਿਤਸਰ (ਸੰਜੀਵ)- ਨੌਜਵਾਨ ਦੀ ਕੁੱਟਮਾਰ ਕਰਨ ਅਤੇ ਅਗਵਾ ਕਰਨ ਤੋਂ ਬਾਅਦ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੀ ਵੀਡੀਓ ਵਾਇਰਲ ਕਰਨ ਵਾਲੇ ਮੋਹਿਤ ਵਾਲੀਆ, ਪ੍ਰਣਬ ਅਰੋੜਾ ਅਤੇ ਰੀਟਾ ਵਾਲੀਆ ਨੂੰ ਥਾਣਾ ਸਦਰ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇਸ ਮਾਮਲੇ ਵਿਚ ਰਿਤਿਕ ਵਾਲੀਆ ਅਤੇ ਰਾਘਵ ਸ਼ਰਮਾ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ, ਜਿਸ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਇਹ ਖੁਲਾਸਾ ਅੱਜ ਏ. ਸੀ. ਪੀ. ਉੱਤਰੀ ਵਰਿੰਦਰ ਸਿੰਘ ਖੋਸਾ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ
ਉਨ੍ਹਾਂ ਦੱਸਿਆ ਕਿ ਵੈਭਵ ਸ਼ਰਮਾ ਵਾਸੀ ਰਾਜਿੰਦਰ ਨਗਰ, ਬਟਾਲਾ ਰੋਡ ਦੋਆਬਾ ਆਟੋਜ਼ ਕੋਰਟ ਰੋਡ ਦੇ ਸਾਹਮਣੇ ਸਥਿਤ ਦੀਪ ਕੰਪਲੈਕਸ ਵਿਖੇ ਨੌਕਰੀ ਕਰਦਾ ਹੈ, ਜਿਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ 19 ਸਤੰਬਰ ਨੂੰ ਸਵੇਰੇ 10 ਵਜੇ ਦੇ ਕਰੀਬ ਮੁਲਜ਼ਮ ਉਸ ਨੂੰ ਅਗਵਾ ਕਰ ਕੇ ਆਪਣੇ ਘਰ ਲੈ ਗਏ, ਜਿੱਥੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਜ਼ਖ਼ਮੀ ਕੀਤਾ ਗਿਆ। ਜਦੋਂ ਉਹ ਬੇਹੋਸ਼ ਹੋ ਗਿਆ ਤਾਂ ਮੁਲਜ਼ਮ ਉਸ ’ਤੇ ਪਾਣੀ ਪਾ ਕੇ ਉਸ ਨੂੰ ਹੋਸ਼ ਵਿਚ ਲਿਆਉਂਦੇ ਰਹੇ ਅਤੇ ਫਿਰ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਰਹੇ। ਇਹ ਸਿਲਸਿਲਾ ਕਈ ਵਾਰ ਚੱਲਦਾ ਰਿਹਾ। ਜਦੋਂ ਉਨ੍ਹਾਂ ਨੂੰ ਲੱਗਾ ਕਿ ਉਹ ਬੇਹੋਸ਼ ਹੋ ਗਿਆ ਹੈ ਤਾਂ ਮੁਲਜ਼ਮ ਘਰ ਦੇ ਅੰਦਰ ਚਲੇ ਗਏ, ਉਹ ਕਿਸੇ ਤਰ੍ਹਾਂ ਆਪਣੇ ਮੋਟਰਸਾਈਕਲ ’ਤੇ ਉਥੋਂ ਫਰਾਰ ਹੋ ਗਿਆ ਅਤੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ- ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ
ਏ. ਸੀ. ਪੀ. ਵਰਿੰਦਰ ਖੋਸਾ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਇੰਸਪੈਕਟਰ ਅਮੋਲਕਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਕਾਰਨ ਪੁਲਸ ਜਾਂਚ ਕਰ ਰਹੀ ਹੈ। ਦੂਜੇ ਪਾਸੇ ਇਸ ਮਾਮਲੇ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਚਿੱਟੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਕਮੇਟੀ ਹਰਿਆਣਾ ਅੰਦਰ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ : ਐਡਵੋਕੇਟ ਧਾਮੀ
NEXT STORY