ਬਟਾਲਾ (ਗੁਰਪ੍ਰੀਤ ਚਾਵਲਾ) - ਅੱਜ ਬਟਾਲਾ ਵਿਖੇ 75ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ. ਡੀ. ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਅਦਾ ਕੀਤੀ।
ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ਼ਾਇਰੀ ਭੰਡਾਰੀ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਪੰਜਾਬ ਪੁਲਸ ਦੇ ਜਵਾਨਾਂ, ਮਹਿਲਾ ਪੁਲਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐੱਨ. ਸੀ. ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।
ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ. ਡੀ. ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਆਪਣੇ ਸੰਦੇਸ਼ ’ਚ ਪੰਜਾਬ ਅਤੇ ਬਟਾਲਾ ਵਾਸੀਆਂ ਨੂੰ 75ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਅੱਜ ਅਸੀਂ ਆਪਣੇ ਗਣਤੰਤਰ ਦੇ 74 ਸਾਲ ਸ਼ਾਨ ਨਾਲ ਪੂਰੇ ਕਰ ਲਏ ਹਨ।
ਉਨ੍ਹਾਂ ਕਿਹਾ ਕਿ ਭਾਂਵੇ ਸਾਡਾ ਦੇਸ 15 ਅਗਸਤ 1947 ਨੂੰ ਅਜ਼ਾਦ ਹੋ ਗਿਆ ਸੀ ਪਰ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਉਪਰੰਤ ਹੀ ਸਹੀ ਮਾਅਨਿਆਂ ਵਿੱਚ ਸਾਡਾ ਦੇਸ਼ ਪੂਰਨ ਗਣਰਾਜ ਬਣਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਭਗਵੰਤ ਮਾਨ ਨੇ 75ਵੇਂ ਗਣਤੰਤਰ ਦਿਵਸ ਮੌਕੇ ਦਿੱਤੀਆਂ ਸਾਰਿਆਂ ਨੂੰ ਵਧਾਈਆਂ, ਦਿੱਤਾ ਇਹ ਸੰਦੇਸ਼
NEXT STORY