ਗੁਰਦਾਸਪੁਰ (ਵਿਨੋਦ)- ਸੀ. ਆਈ. ਏ. ਸਟਾਫ਼ ਗੁਰਦਾਸਪੁਰ ਨੇ ਕਾਹਨੂੰਵਾਨ ਪੁਲਸ ਦੀ ਮਦਦ ਨਾਲ ਇਕ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਤਿੰਨ ਦੇਸੀ ਪਿਸਤੌਲ (ਇਕ 30 ਅਤੇ ਦੋ 32 ਬੋਰ) ਅਤੇ ਤਿੰਨ ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਕਈ ਅਹਿਮ ਜਾਣਕਾਰੀਆਂ ਮਿਲਣ ਦੀ ਸੰਭਾਵਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਪੁਲਸ ਕਪਤਾਨ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਤਿਉਹਾਰ ਦਾ ਦਿਨ ਹੋਣ ਕਰਕੇ ਪੁਲਸ ਚੌਂਕਸ ਸੀ। ਇਸੇ ਦੌਰਾਨ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਕਪਿਲ ਕੌਸ਼ਲ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਕਾਹਨੂੰਵਾਨ ਪੁਲਸ ਦੀ ਮਦਦ ਨਾਲ ਪਿੰਡ ਨੈਨੇਕੋਟ ਪੁਲ ’ਤੇ ਨਾਕਾਬੰਦੀ ਕੀਤੀ ਹੋਈ ਸੀ। ਫਿਰ ਇਕ ਨੌਜਵਾਨ ਉਥੋਂ ਭੱਜਣ ਲੱਗਾ ਅਤੇ ਜਦੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਤਿੰਨ ਪਿਸਤੌਲ ਬਰਾਮਦ ਹੋਏ। ਜਿਨ੍ਹਾਂ ਵਿੱਚੋਂ ਇਕ 30 ਬੋਰ ਅਤੇ ਦੋ 32 ਬੋਰ ਦੇ ਸਨ। ਤਿੰਨਾਂ ਵਿਚ ਮੈਗਜ਼ੀਨ ਵੀ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸਚਿਨ ਭੱਟੀ ਪੁੱਤਰ ਮੱਖਣ ਮਸੀਹ ਵਾਸੀ ਸਠਿਆਲੀ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਦਾ ਅਦਾਲਤ ’ਚੋਂ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਆਸ ਪ੍ਰਗਟਾਈ ਜਾ ਰਹੀ ਹੈ ਕਿ ਮੁਲਜ਼ਮ ਕੋਲੋਂ ਕਈ ਅਹਿਮ ਜਾਣਕਾਰੀਆਂ ਹਾਸਲ ਹੋਣਗੀਆਂ ਅਤੇ ਲੁੱਟਖੋਹ ਦੀਆਂ ਕਈ ਵਾਰਦਾਤਾਂ ਦਾ ਖ਼ੁਲਾਸਾ ਹੋਵੇਗਾ। ਇਸ ਮੌਕੇ ਡੀ. ਐੱਸ. ਪੀ. ਅਮੋਲਕ ਸਿੰਘ, ਸੀ. ਆਈ. ਏ. ਸਟਾਫ਼ ਇੰਚਾਰਜ ਕਪਿਲ ਕੌਸ਼ਲ ਅਤੇ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਵਾਸੀ ਦੇਣ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਅਹਿਮ ਐਡਵਾਇਜ਼ਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ ਦੀਆਂ ਬਰੇਕਾਂ ਹੋਈਆਂ ਫੇਲ੍ਹ, ਡਰਾਈਵਰ ਨੇ ਇੰਝ ਪਾਇਆ ਕਾਬੂ
NEXT STORY