ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਵਿਖੇ ਇੱਕ ਨਿੱਜੀ ਸਕੂਲ ਵਿੱਚ ਰਾਤ ਸਮੇਂ ਇੱਕ ਸ਼ਾਤਰ ਚੋਰ ਵੱਲੋਂ ਸਕੂਲ ਦੇ ਤਾਲੇ ਤੋੜ ਕੇ ਅੰਦਰ ਪਏ ਇਨਵਰਟਰ ਦੀਆਂ 2 ਬੈਟਰੇਆਂ ਸਮੇਤ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਰੋਹਿਤ ਮੈਗੀ ਨੇ ਦੱਸਿਆ ਕਿ ਚੋਰ ਵੱਲੋਂ ਰਾਤ 11 ਵਜੇ ਸਕੂਲ ਦੇ ਤਾਲੇ ਤੋੜ ਕੇ ਅੰਦਰ ਪਏ 2 ਬੈਟਰੇ, ਇਕ ਗੈਸ ਚੁੱਲਾ ਅਤੇ ਦਫਤਰ ਵਿੱਚ ਰੱਖੀ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ। ਇਸ ਚੋਰ ਦੀ ਇਹ ਸਾਰੀ ਕਰਤੂਤ ਸਕੂਲ ਅੰਦਰ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ ਹੈ। ਉਧਰ ਇਸ ਸਬੰਧੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਬਮਿਆਲ ਨੇੜੇ ਖੇਤ 'ਚ ਮਿਲਿਆ ਪਾਕਿਸਤਾਨੀ ਗੁਬਾਰਾ, ਜਾਂਚ 'ਚ ਜੁਟੀ ਪੁਲਸ
NEXT STORY