ਬਟਾਲਾ (ਬੇਰੀ)-ਵਿਆਹ ਪੁਰਬ ਸਮਾਗਮਾਂ ’ਚ ਸੰਗਤਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ 9 ਸਤੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਾਥੀਆਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ‘ਆਪ’ ਆਗੂ ਯਸ਼ਪਾਲ ਚੌਹਾਨ, ਬਲਬੀਰ ਸਿੰਘ ਬਿੱਟੂ, ਰਾਜੀਵ ਵਿੱਗ ਜਨਰਲ ਸੈਕਟਰੀ ਬਟਾਲਾ ਕਲੱਬ, ਹਰਵੰਤ ਮਹਾਜਨ ਸੈਕਟਰੀ ਬਟਾਲਾ ਕਲੱਬ, ਦੀਪਕ ਪੱਥਰੀਆ, ਹਨੀ ਤਰੇਹਨ ਅਤੇ ਪੁਨੀਤ ਬਾਂਸਲ ਫਾਈਨਾਂਸ ਸਕੱਤਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ
ਵਿਧਾਇਕ ਸ਼ੈਰੀ ਕਲਸੀ ਨੇ ਸਭ ਤੋਂ ਪਹਿਲਾਂ ਦੇਸ਼-ਵਿਦੇਸ਼ ’ਚ ਬੈਠੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ ਉਨ੍ਹਾਂ ਨੇ ਦੱਸਿਆ ਕਿ 9 ਸਤੰਬਰ ਨੂੰ ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਵਿਆਹ ਪੁਰਬ ਸਮਾਗਮ ’ਚ ਹਾਜ਼ਰੀ ਭਰਨਗੇ। ਉਨ੍ਹਾਂ ਨੇ ਦੱਸਿਆ ਕਿ ਹੰਸਲੀ ਪੁਲ, ਜਲੰਧਰ ਰੋਡ ਵਿਖੇ ਨਗਰ ਕੀਰਤਨ ਪਹੁੰਚਣ ’ਤੇ ਸ਼ਾਨਦਾਰ ਆਤਿਸਬਾਜ਼ੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਦਿਨ ਰਾਤ ਵਿਆਹ ਪੁਰਬ ਸਮਾਗਮ ਨੂੰ ਸਫਲ ਬਣਾਉਣ ਲਈ ਕਾਰਜ ਕੀਤੇ ਗਏ ਹਨ। ਉਨ੍ਹਾਂ ਸਮੂਹ ਸੰਗਤਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਵਿਆਹ ਪੁਰਬ ਸਮਾਗਮ ’ਚ ਸ਼ਰਧਾ ਭਾਵਨਾ ਨਾਲ ਪਹੁੰਚਣ। ਉਨ੍ਹਾਂ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਤੇ ਖੂਬਸੂਰਤ ਰੱਖਣ ਲਈ ਸਹਿਯੋਗ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਮਬਾਗ ਥਾਣੇ ਤੋਂ 50 ਮੀਟਰ ਦੀ ਦੂਰੀ ’ਤੇ ਬਣਿਆ ਨਾਜਾਇਜ਼ ਸ਼ਰਾਬ ਦਾ ਅੱਡਾ, ਲੋਕ ਇਲਾਕਾ ਛੱਡਣ ਲਈ ਹੋਏ ਮਜਬੂਰ
NEXT STORY