ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਬਟਾਲਾ ਦੀ ਥਾਣਾ ਸਿਟੀ ਦੀ ਪੁਲਸ ਟੀਮ ਵਲੋਂ ਮੁਖਬਿਰ ਖ਼ਾਸ ਦੀ ਇਤਲਾਹ 'ਤੇ ਬਟਾਲਾ ਬੱਸ ਅੱਡੇ ਤੋਂ ਇਕ ਨੌਜਵਾਨ ਨੂੰ 315 ਬੋਰ ਦੇ ਦੇਸੀ ਕੱਟੇ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਬਟਾਲਾ ਸਿਟੀ ਥਾਣਾ ਦੇ ਇੰਚਾਰਜ ਮਨਬੀਰ ਸਿੰਘ ਨੇ ਦੱਸਿਆ ਕਿ ਬਟਾਲਾ ਬੱਸ ਅੱਡਾ ਪੁਲਸ ਚੌਂਕੀ ਦੇ ਏ.ਐੱਸ.ਆਈ ਬਲਜੀਤ ਸਿੰਘ ਨੂੰ ਮੁਖਬਿਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਇਕ ਨੌਜਵਾਨ ਨਜਾਇਜ਼ ਅਸਲੇ ਨਾਲ ਬਟਾਲਾ 'ਚ ਘੁੰਮ ਰਿਹਾ ਹੈ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ
ਏ.ਐੱਸ.ਆਈ ਬਲਜੀਤ ਸਿੰਘ ਨੇ ਆਪਣੀ ਟੀਮ ਨਾਲ ਮਿਲਕੇ ਬਹੁਤ ਹੀ ਸੂਝਬੂਝ ਨਾਲ ਇਸ ਨੌਜਵਾਨ ਨੂੰ ਬਟਾਲਾ ਬੱਸ ਅੱਡੇ ਤੋਂ ਕਾਬੂ ਕਰਦੇ ਹੋਏ ਇਸਦੇ ਕੋਲੋਂ ਇਕ ਨਜਾਇਜ਼ ਅਸਲਾ ਬਰਾਮਦ ਕੀਤਾ। ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਇਸਨੇ ਇਹ ਅਸਲਾ ਯੂ.ਪੀ ਤੋਂ ਖ਼ਰੀਦ ਕੇ ਲਿਆਂਦਾ ਸੀ। ਉਹਨਾਂ ਦੱਸਿਆ ਕਿ ਕੇਸ ਦਰਜ ਕਰਦੇ ਹੋਏ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ
NEXT STORY