ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਸਰਹੱਦੀ ਖੇਤਰ ਦੀਨਾਨਗਰ ਦੇ ਅਧੀਨ ਆਉਂਦੇ ਇਲਾਕੇ ਦੋਰਾਂਗਲਾ, ਬਹਿਰਾਮਪੁਰ ਅਤੇ ਪੁਰਾਣਾ ਸ਼ਾਲਾ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਬਣਾਇਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠਾਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਖ-ਵੱਖ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਬਾ ਵਿਖੇ ਸਮਾਪਤ ਹੋਇਆ।
ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ
ਇਸ ਮੌਕੇ ਸੰਗਤਾਂ ਵੱਲੋਂ ਥਾਂ-ਥਾਂ ਤੇ ਲੰਗਰ ਦੇ ਪ੍ਰਬੰਧ ਕੀਤੇ ਹੋਏ ਸਨ। ਇਸੇ ਤਰ੍ਹਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਵੱਲੋਂ ਇਤਿਹਾਸਿਕ ਗੁਰਦੁਆਰਾ ਬਾਬਾ ਸ੍ਰੀ ਚੰਦ ਗਾਹਲੜੀ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ਅੰਦਰੋਂ ਬਰਾਮਦ ਹੋਏ 11 ਮੋਬਾਈਲ ਫੋਨ
NEXT STORY