ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਹੋਇਆ ਸੀ ਕਿ ਸਾਰੇ ਹੀ ਗੁਰਦੁਆਰਾ ਸਾਹਿਬਾਨਾਂ ਅੰਦਰ ਲੱਗੇ ਨਿਸ਼ਾਨ ਸਾਹਿਬ 'ਤੇ ਸੁਰਮਈ ਅਤੇ ਬਸੰਤੀ ਪੁਸ਼ਾਕੇ ਚੜਾਏ ਜਾਣ, ਉਸੇ ਹੁਕਮ ਤਹਿਤ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਨਿਸ਼ਾਨ ਸਾਹਿਬ 'ਤੇ ਸੁਰਮਈ ਨੀਲੇ ਰੰਗ ਦੇ ਪੁਸ਼ਾਕੇ ਚੜਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਂਬਰਾਂ ਵੱਲੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਉਪਰੰਤ ਸੇਵਾਦਾਰਾਂ ਵੱਲੋਂ ਨਿਸ਼ਾਨ ਸਾਹਿਬ 'ਤੇ ਸੁਰਮਈ ਨੀਲੇ ਪੁਸ਼ਾਕੇ ਚੜਾਏ ਗਏ।
ਇਹ ਵੀ ਪੜ੍ਹੋ- ਪੰਜਾਬ ਪੁਲਸ ਸਖ਼ਤ, ਵਾਹਨ ਚਲਾਉਣ ਵਾਲੇ ਨਾਬਾਲਗਾਂ ਤੇ ਮਾਪਿਆਂ 'ਤੇ ਅੱਜ ਤੋਂ ਕੱਸਿਆ ਜਾਵੇਗਾ ਸ਼ਿਕੰਜਾ
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਕਾਬਲ ਸਿੰਘ ਸ਼ਾਹਪੁਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੇ ਕਿਹਾ ਕਿ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲੇ ਖੂਹ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮ ਜਾਰੀ ਹੋਏ ਸਨ, ਜਿਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਇੱਥੋਂ ਦੀ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਬਹੁਤ ਹੀ ਡੂੰਘੀ ਗਹਿਰਾਈ ਦੇ ਨਾਲ ਖੋਜ ਕਰਕੇ ਇਸ ਚੀਜ਼ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਸਾਡੇ ਲਈ ਸਿਰ ਮੱਥੇ ਪ੍ਰਵਾਨ ਹਨ। ਉਹਨਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨਦੇ ਹੋਏ ਨਿਸ਼ਾਨ ਸਾਹਿਬ ਦੀਆਂ ਪੋਸ਼ਾਕਾਂ ਦੇ ਰੰਗ ਬਦਲ ਦੇਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰੈਫ਼ਿਕ ਪੁਲਸ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਸਬੰਧੀ ਸ਼ੁਰੂ ਕੀਤੀ ਗਈ ਮੁਹਿੰਮ
NEXT STORY