ਗੁਰਦਾਸਪੁਰ (ਹੇਮੰਤ)- ਪਿੰਡ ਝਾਵਰ ਦੇ ਫਾਟਕ ਨੇੜੇ ਰੇਲਵੇ ਲਾਈਨ ਦੇ ਕਿਨਾਰੇ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਚੌਂਕੀ ਪੁਲਸ ਗੁਰਦਾਸਪੁਰ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਚੌਕੀ ਦੇ ਇੰਚਾਰਜ ਏਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਝਾਵਰ ਨੇੜੇ ਮੀਲ ਪੱਥਰ 64/12-13 ਵਿਚਕਾਰ ਇੱਕ ਵਿਅਕਤੀ ਦੀ ਲਾਸ਼ ਪਈ ਹੈ।
ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼
ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਉਕਤ ਵਿਅਕਤੀ ਦੀ ਕਿਸੇ ਅਣਪਛਾਤੀ ਰੇਲਗੱਡੀ ਤੋਂ ਡਿੱਗ ਕੇ ਰੇਲਵੇ ਟਰੈਕ ਦੇ ਬਾਹਰ ਝਾੜੀਆਂ 'ਚ ਡਿੱਗਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਦੇਖਣ ਤੋਂ ਪਤਾ ਲੱਗਦਾ ਹੈ ਕਿ ਲਾਸ਼ ਕੁੱਝ ਦਿਨ ਪੁਰਾਣੀ ਹੈ। ਰੇਲਵੇ ਚੌਂਕੀ ਇੰਚਾਰਜ ਨੇ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਵਿਅਕਤੀ ਨੇ ਕਾਲੇ ਜੀਨ ਦੀ ਪੈਂਟ ਅਤੇ ਕਾਲੇ ਰੰਗ ਦੀ ਕਮੀਜ਼ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ 174 ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ 72 ਘੰਟਿਆ ਲਈ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਮਸ਼ਹੂਰ ਜਹਾਜ਼ ਚੌਂਕ, ਕਿਸੇ ਸਮੇਂ ਹੁੰਦਾ ਸੀ ਸੈਲਫ਼ੀ ਪੁਆਇੰਟ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਜੀਪ ਨਾਲ ਟਕਰਾਉਣ ਕਾਰਨ ਔਰਤ ਦੀ ਮੌਤ
NEXT STORY