ਬਟਾਲਾ (ਸਾਹਿਲ, ਬਲਜੀਤ)- ਤੇਜ਼ ਰਫ਼ਤਾਰ ਬੁਲੇਟ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰਨ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਸੂਰਜ ਪੁੱਤਰ ਮੰਗਤ ਰਾਮ ਅਤੇ ਰਾਜ ਕੁਮਾਰ ਪੁੱਤਰ ਮਦਨ ਲਾਲ ਵਾਸੀਆਨ ਕਾਜ਼ੀਮੋਰੀ ਬਟਾਲਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਹੇ ਸਨ। ਜਦੋਂ ਇਹ ਉਮਰਪਰਾ ਚੌਕ ਪਹੁੰਚੇ ਤਾਂ ਇਕ ਤੇਜ਼ ਰਫਤਾਰ ਬੁਲੇਟ ਮੋਟਰਸਾਈਕਲ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਕਤ ਦੋਵੇਂ ਨੌਜਵਾਨ ਸੜਕ ’ਤੇ ਡਿੱਗਣ ਨਾਲ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਅਮਰੀਕਾ ’ਚ ਤੂਫ਼ਾਨ ਕਾਰਨ ਢਹਿ-ਢੇਰੀ ਹੋਏ ਮਕਾਨ; ਮਲਬੇ ’ਚੋਂ ਕੱਢੇ ਗਏ ਲੋਕ, 9 ਮਰੇ
ਓਧਰ, ਇਹ ਵੀ ਪਤਾ ਲੱਗਾ ਹੈ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਬੁਲੇਟ ਮੋਟਰਸਾਈਕਲ ਚਾਲਕ ਦੇ ਪਿੱਛੇ ਇਕ ਨੌਜਵਾਨ ਬੈਠਾ ਸੀ, ਜੋ ਇਸ ਟੱਕਰ ਦੌਰਾਨ ਬੁਲੇਟ ਤੋਂ ਡਿੱਗ ਕੇ ਜ਼ਖਮੀ ਹੋ ਗਿਆ, ਜਿਸਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਨਵੀਂ ਆਬਾਦੀ ਉਮਰਪੁਰਾ ਵਜੋਂ ਹੋਈ। ਜਦਕਿ ਬੁਲੇਟ ਮੋਟਰਸਾਈਕਲ ਵਾਲਾ ਨੌਜਵਾਨ ਆਪਣਾ ਬੁਲੇਟ ਭਜਾ ਕੇ ਫ਼ਰਾਰ ਹੋ ਗਿਆ। ਇਸ ਜ਼ਖਮੀ ਨੌਜਵਾਨ ਮਨਪ੍ਰੀਤ ਸਿੰਘ ਨੂੰ ਵੀ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, 21 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸੜਕ ਕਰਾਸ ਕਰ ਰਹੇ ਵਿਅਕਤੀ ਨੂੰ ਕਾਰ ਨੇ ਲਿਆ ਲਪੇਟ ’ਚ, ਮੌਤ
NEXT STORY