ਬਟਾਲਾ (ਸਾਹਿਲ)- ਸਥਾਨਕ ਕਾਦੀਆਂ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਨਾਲ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਦਕਿ ਮਾਂ-ਪੁੱਤਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਅਮਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਛੋਟਾ ਦੀਵਾਨੀਵਾਲ, ਜੋ ਕਿ ਮੋਟਰਸਾਈਕਲ ’ਤੇ ਸਵਾਰ ਹੋ ਕੇ ਨੂੰਹ ਮਨਪ੍ਰੀਤ ਕੌਰ ਅਤੇ ਪੋਤਰੇ ਮਨਰਾਜ ਨਾਲ ਆਪਣੇ ਪੋਤਰੇ ਦੀ ਹੀ ਦਵਾਈ ਲੈਣ ਲਈ ਬਟਾਲਾ ਵਿਖੇ ਆਇਆ ਸੀ। ਜਦੋਂ ਇਹ ਤਿੰਨੋਂ ਜਣੇ ਵਾਪਸ ਜਾ ਰਹੇ ਸਨ ਤਾਂ ਕਾਦੀਆਂ ਰੋਡ ’ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਤਿੰਨੋਂ ਜਣੇ ਜ਼ਖ਼ਮੀ ਹੋ ਗਏ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਨੂੰ ਸੱਟ ਜ਼ਿਆਦਾ ਲੱਗੀ ਹੋਣ ਕਰ ਕੇ ਨਿੱਜੀ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਕਟੜਾ ਤੋਂ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਸੰਚਾਲਨ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੇ ਚੌਕੀ ਇੰਚਾਰਜ ਅਰਬਨ ਅਸਟੇਟ ਏ. ਐੱਸ. ਆਈ. ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਦੇ ਬਿਆਨਾਂ ’ਤੇ ਧਾਰਾ 304-ਏ, 427, 338 ਤਹਿਤ ਕਾਰ ਚਾਲਕ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਕਾਰਵਾਈ ਕਰਨ ਸਮੇਂ ਏ. ਐੱਸ. ਆਈ. ਜਸਬੀਰ ਸਿੰਘ ਤੇ ਏ.ਐੱਸ.ਆਈ ਬਲਰਾਜ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
120 ਚਾਈਨਾ ਡੋਰ ਗੱਟੂਆਂ ਸਣੇ 2 ਗ੍ਰਿਫ਼ਤਾਰ, 1 ਦੀ ਭਾਲ ਜਾਰੀ
NEXT STORY