ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਤੇਜ਼ ਰਫਤਾਰ ਕਾਰ ਨੇ ਸਕੂਟਰੀ ਸਵਾਰ ਪਤੀ-ਪਤਨੀ ਸਾਈਡ ਮਾਰਨ ਨਾਲ ਪਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਨਿਰਮਲਾ ਪਤਨੀ ਨਰੇਸ਼ ਕੁਮਾਰ ਵਾਸੀ ਸਿੰਬਲ ਮੁਹੱਲਾ ਬਟਾਲਾ ਨੇ ਲਿਖਵਾਇਆ ਹੈ ਕਿ ਉਹ ਆਪਣੇ ਪਤਨੀ ਨਰੇਸ਼ ਕੁਮਾਰ ਨਾਲ ਐਕਟਿਵਾ ਸਕੂਟਰੀ ਨੰ.ਪੀ.ਬੀ.18ਵੀ.6760 ਤੇ ਸਵਾਰ ਹੋ ਕੇ ਜਾ ਰਹੇ ਸੀ। ਜਦੋਂ ਉਹ ਦੁਪਹਿਰ ਢਾਈ ਵਜੇ ਦੇ ਕਰੀਬ ਛੀਨਾ ਹਸਪਤਾਲ ਨੇੜੇ ਪਹੁੰਚੇ ਤਾਂ ਸਾਹਮਣਿਓਂ ਆਈ ਇਕ ਮਹਿੰਦਰਾ ਕੰਪਨੀ ਦੀ ਗੱਡੀ ਦੇ ਚਾਲਕ ਨੇ ਬੜੀ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਗਲਤ ਸਾਈਡ ਤੋਂ ਲਿਆ ਕੇ ਉਨ੍ਹਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਉਸਦਾ ਪਤੀ ਸਕੂਟਰੀ ਤੋਂ ਹੇਠਾਂ ਡਿੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿਥੇ ਇਲਾਜ ਦੌਰਾਨ ਉਸਦੇ ਪਤੀ ਨਰੇਸ਼ ਕੁਮਾਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ 'ਯੋਗਾ' ਕਰਨ ਦੀ ਘਟਨਾ ਤੋਂ ਬਾਅਦ SGPC ਸਖ਼ਤ, ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ
ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ ਸਤਨਾਮ ਸਿੰਘ ਚੌਕੀ ਇੰਚਾਰਜ ਬੱਸ ਸਟੈਂਡ ਬਟਾਲਾ ਨੇ ਕਾਰਵਾਈ ਕਰਦਿਆਂ ਅਣਪਛਾਤੇ ਗੱਡੀ ਚਾਲਕ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਵਰਕਾਮ ਨੇ ਬਿਜਲੀ ਚੋਰੀ ’ਤੇ ਕੱਸਿਆ ਸ਼ਿਕੰਜਾ, ਬਿਜਲੀ ਚੋਰੀ ਦੇ 37 ਕੇਸ ਫੜੇ, 21 ਲੱਖ ਵਸੂਲਿਆ ਜੁਰਮਾਨਾ
NEXT STORY