ਤਰਨਤਾਰਨ, (ਰਾਜੂ)- ਪੁਲਸ ਨੇ ਘਰ ’ਚ ਦਾਖਲ ਹੋ ਕੇ ਸਾਮਾਨ ਦੀ ਤੋਡ਼-ਭੰਨ ਕਰਨ ’ਤੇ ਦੋ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਗੁਣਰਾਜ ਸਿੰਘ ਬੰਟੀ ਪੁੱਤਰ ਹਰਬਿੰਦਰ ਸਿੰਘ ਵਾਸੀ ਗੰਡੀਵਿੰਡ ਨੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਦੱਸਿਆ ਕਿ ਬਲਜੀਤ ਸਿੰਘ ਉਰਫ ਬੱਲੀ ਤੇ ਹਰਪ੍ਰੀਤ ਸਿੰਘ ਦੋਵੇਂ ਪੁੱਤਰ ਵੱਸਣ ਸਿੰਘ ਵਾਸੀ ਗੰਡੀਵਿੰਡ ਨੇ ਉਸ ਦੇ ਘਰ ਦਾਖਲ ਹੋ ਕੇ ਤੋਡ਼-ਭੰਨ ਕੀਤੀ ਹੈ। ਇਸ ਸਬੰਧੀ ਏ. ਐੱਸ. ਆਈ. ਗੁਰਵਰਿਆਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਉਕਤ ਦੋਵਾਂ ਵਿਅਕਤੀਆਂ ਖਿਲਾਫ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੱਡੇ ਪੱਧਰ ’ਤੇ ਹੋ ਰਹੀ ਹੈ ਨਾਜਾਇਜ਼ ਰੇਤ ਮਾਈਨਿੰਗ
NEXT STORY