ਤਰਨਤਾਰਨ (ਰਮਨ)- ਪਾਕਿਸਤਾਨੀ ਡਰੋਨ ਰਾਹੀਂ ਜ਼ਿਲ੍ਹੇ ਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਦੇ ਹੋਏ ਬੀਤੇ ਸ਼ੁੱਕਰਵਾਰ ਪਿੰਡ ਮਹਿੰਦੀਪੁਰ ਵਿਖੇ ਸੁੱਟੀ ਗਈ 3 ਕਿਲੋ 240 ਗ੍ਰਾਮ ਹੈਰੋਇਨ, ਇਕ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਜ਼ਿਲ੍ਹਾ ਪੁਲਸ ਵਲੋਂ ਬਰਾਮਦ ਕੀਤੇ ਗਏ ਸਨ। ਜਿਸ ਬਾਬਤ ਥਾਣਾ ਖੇਮਕਰਨ ਦੀ ਪੁਲਸ ਨੇ ਅਗਿਆਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਖੇਪ ਨੂੰ ਮੰਗਵਾਉਣ ਵਾਲੇ ਸਮੱਗਲਰ ਤੱਕ ਪਹੁੰਚ ਕਰਨ ਲਈ ਜ਼ਿਲ੍ਹਾ ਪੁਲਸ ਵਲੋਂ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਸਰਹੱਦੀ ਖ਼ੇਤਰ ਵਿਚ ਗੁਪਤ ਢੰਗ ਨਾਲ ਆਪਣੀ ਜਾਂਚ ਅੱਗੇ ਵਧਾਉਣੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ
ਜਾਣਕਾਰੀ ਅਨੁਸਾਰ ਪਾਕਿਸਤਾਨੀ ਆਈ.ਐੱਸ.ਆਈ ਏਜੰਸੀ ਵਲੋਂ ਭਾਰਤ ਦਾ ਮਾਹੌਲ ਖ਼ਰਾਬ ਕਰਨ ਲਈ ਆਏ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਡਰੋਨ ਦੀ ਮਦਦ ਨਾਲ ਨਸ਼ੀਲੇ ਪਦਾਰਥ, ਵਿਸਫੋਟਕ ਸਮੱਗਰੀ ਅਤੇ ਹੋਰ ਸਾਮਾਨ ਭੇਜਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਬੀਤੇ ਮਹੀਨਿਆਂ ਦੌਰਾਨ ਜਿੱਥੇ ਪਾਕਿਸਤਾਨ ਵਲੋਂ ਵੱਡੀ ਗਿਣਤੀ ਵਿਚ ਲਗਾਤਾਰ ਡਰੋਨ ਜ਼ਿਲ੍ਹਾ ਤਰਨਤਾਰਨ ਦੀ ਸਰਹੱਦ ਰਾਹੀਂ ਭੇਜੇ ਗਏ ਹਨ, ਉੱਥੇ ਕਰੀਬ ਅੱਧੀ ਦਰਜਨ ਡਰੋਨਾਂ ਨੂੰ ਜ਼ਿਲ੍ਹਾ ਪੁਲਸ ਵਲੋਂ ਬਰਾਮਦ ਕਰਦੇ ਹੋਏ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ
ਬੀਤੇ ਸ਼ੁੱਕਰਵਾਰ ਭਾਰਤੀ ਖ਼ੇਤਰ ਵਿਚ ਪੁੱਜਾ ਡਰੋਨ ਹੈਰੋਇਨ ਅਤੇ ਅਸਲੇ ਦੀ ਵੱਡੀ ਖੇਪ ਨੂੰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਹਿੰਦੀਪੁਰ ਵਿਖੇ ਰਾਮ ਸਿੰਘ ਪੁੱਤਰ ਪਿਆਰਾ ਸਿੰਘ ਦੀ ਜ਼ਮੀਨ ਉੱਪਰ ਸੁੱਟਦੇ ਹੋਏ ਵਾਪਸ ਪਾਕਿਸਤਾਨ ਪਰਤ ਗਿਆ। ਇਸ ਸੁੱਟੀ ਗਈ ਖੇਪ ਨੂੰ ਸਬੰਧਿਤ ਜ਼ਿਲ੍ਹੇ ਦੇ ਸਮੱਗਲਰ ਤੱਕ ਪਹੁੰਚਣ ਤੋਂ ਪਹਿਲਾਂ ਥਾਣਾ ਖੇਮਕਰਨ ਦੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਸ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 16 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਵਲੋਂ ਇਸ ਖੇਪ ਨੂੰ ਮੰਗਵਾਉਣ ਵਾਲੇ ਸਮੱਗਲਰ ਤੱਕ ਪਹੁੰਚ ਕਰਨ ਲਈ ਤਕਨੀਕੀ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ। ਫਿਲਹਾਲ ਥਾਣਾ ਖੇਮਕਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ
ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਵਲੋਂ ਸਰਹੱਦੀ ਖ਼ੇਤਰਾਂ ਵਿਚ ਸਮੂਹ ਥਾਣਾ ਮੁਖੀਆਂ ਨੂੰ ਨਸ਼ਾ ਸਮੱਗਲਰਾਂ ਉੱਪਰ ਨੱਥ ਪਾਉਣ ਲਈ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਲੋਂ ਭੇਜੀ ਹੈਰੋਇਨ ਦੀ ਖੇਪ ਕਿਸ ਵਿਅਕਤੀ ਤੱਕ ਪਹੁੰਚਾਈ ਜਾਣੀ ਸੀ ਦੀ ਜਾਂਚ ਪੁਲਸ ਵਲੋਂ ਬਰੀਕੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੋਰਾ ਫੈਕਟਰੀ ਲੁੱਟਣ ਆਏ ਗਿਰੋਹ ਦਾ ਇਕ ਮੈਂਬਰ 2 ਗੱਡੀਆਂ ਸਮੇਤ ਗ੍ਰਿਫ਼ਤਾਰ
NEXT STORY