ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਸ ਦੇ ਜੁੱਤੀਆਂ ਸਮੇਤ ਦਾਖ਼ਲ ਹੋਣ, ਗੋਲੀਬਾਰੀ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਮਰਿਆਦਾ ਦੀ ਉਲੰਘਣਾ ਦੇ ਮਾਮਲੇ ’ਚ ਇਕ ਮਤਾ ਪਾਸ ਕਰਦਿਆਂ ਕਿਹਾ ਗਿਆ ਕਿ ਘਟਨਾ ਦੇ ਸਾਰੇ ਦੋਸ਼ੀਆਂ ਵਿਰੁੱਧ ਧਾਰਾ 295ਏ ਤਹਿਤ ਮੁਕੱਦਮਾ ਦਰਜ ਹੋਵੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਇਜਲਾਸ ਵਿਚ ਵੱਖ-ਵੱਖ ਮੈਂਬਰਾਂ ਨੇ ਸੰਬੋਧਨ ਕਰਦਿਆਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਪੁਲਸ ਹਮਲੇ ਦੀ ਨਿੰਦਾ ਕੀਤੀ ਅਤੇ ਇਸ ਘਟਨਾ ਦੀ ਪੜਤਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਗਠਿਤ ਸਬ-ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨਗੀ ਦਿੰਦਿਆਂ ਇਸ ਰਿਪੋਰਟ ਦੇ ਆਧਾਰ ’ਤੇ ਕਰੜੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਲਈ ਆਖਿਆ। ਇਜਲਾਸ ਮੌਕੇ ਆਏ ਵਿਚਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।
ਇਹ ਵੀ ਪੜ੍ਹੋ : ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ
NEXT STORY