ਗੁਰਦਾਸਪੁਰ (ਵਿਨੋਦ)- ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ। ਇਸੇ ਤਹਿਤ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਹੋਈਆਂ ਨੈਸ਼ਨਲ ਗੇਮਜ਼-2022 ਵਿੱਚ ਤਮਗੇ ਪ੍ਰਾਪਤ ਕਰਨ ਵਾਲੇ ਸੂਬੇ ਦੇ 141 ਖਿਡਾਰੀਆਂ ਨੂੰ ਚੰਡੀਗੜ੍ਹ ਦੇ 35 ਸੈਕਟਰ ਵਿਖੇ ਸਥਾਪਿਤ ਮਿਊਂਸਿਪਲ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਸੁਖਚੈਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੈਸ਼ਨਲ ਗੇਮਜ਼ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ 14 ਖਿਡਾਰੀਆਂ ਨੇ ਵੀ ਤਮਗੇ ਹਾਸਲ ਕੀਤੇ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖਿਡਾਰੀ ਵਰਿੰਦਰ ਸਿੰਘ ਜੌਹਲ ਨੇ ਫੈਨਸਿੰਗ ਅਤੇ ਅਵਤਾਰ ਸਿੰਘ ਨੇ ਜੂਡੋ ਦੀ ਖੇਡ 'ਚ ਸੋਨ ਤਮਗੇ ਹਾਸਿਲ ਕੀਤੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖਿਡਾਰੀ ਨੂੰ 10-10 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਿਆ ਵੱਡਾ ਫ਼ੈਸਲਾ
ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਬਸਕਿਟਬਾਲ ਖਿਡਾਰੀ ਗੁਰਵਿੰਦਰ ਸਿੰਘ ਨੇ ਚਾਂਦੀ ਦਾ ਤਮਗਾ, ਫੈਨਸਿੰਗ 'ਚ ਜਗਮੀਤ ਕੌਰ ਨੇ ਵਿਅਕਤੀਗਤ ਅਤੇ ਟੀਮ ਵਰਗ 'ਚ ਚਾਂਦੀ ਦਾ ਤਮਗਾ, ਜੂਡੋ 'ਚ ਰਵਨੀਤ ਕੌਰ, ਕਰਨਜੀਤ ਸਿੰਘ ਮਾਨ, ਅਵਤਾਰ ਸਿੰਘ, ਜਤਿੰਦਰ ਸਿੰਘ ਅਤੇ ਜਗਤਾਰ ਸਿੰਘ ਨੇ ਸਿਲਵਰ ਮੈਡਲ ਹਾਸਲ ਕੀਤਾ ਹੈ। ਇਸੇ ਤਰ੍ਹਾਂ ਜੂਡੋ 'ਚ ਰਨਜੀਤਾ, ਰਵਨੀਤ ਕੌਰ ਨੇ ਕਾਂਸੀ ਦਾ ਤਮਗਾ ਅਤੇ ਫੈਨਸਿੰਗ 'ਚ ਵਰਿੰਦਰ ਸਿੰਘ ਜੌਹਲ ਨੇ ਵਿਅਕਤੀਗਤ ਵਰਗ 'ਚ ਅਤੇ ਨੇਕਪ੍ਰੀਤ ਸਿੰਘ ਨੇ ਟੀਮ ਵਰਗ 'ਚ ਕਾਂਸੀ ਤਮਗਾ ਹਾਸਲ ਕੀਤਾ। ਮੁੱਖ ਮੰਤਰੀ ਵੱਲੋਂ ਚਾਂਦੀ ਤਮਗਾ ਜੇਤੂ ਖਿਡਾਰੀਆਂ ਨੂੰ 3 ਲੱਖ ਰੁਪਏ ਅਤੇ ਕਾਂਸੇ ਦਾ ਤਮਗਾ ਜਿੱਤਣ ’ਤੇ ਉਨ੍ਹਾਂ ਨੂੰ 2 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ।
ਇਹ ਵੀ ਪੜ੍ਹੋ- ਅਰੁਣਾਚਲ ਪ੍ਰਦੇਸ਼ ’ਚ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਐਡਵੋਕੇਟ ਧਾਮੀ
ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਦੀਆਂ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ 16 ਹਜ਼ਾਰ ਰੁਪਏ ਦਿੱਤੇ ਜਾਣਗੇ, ਤਾਂ ਜੋ ਉਹ ਹੋਰ ਵਧੀਆ ਢੰਗ ਨਾਲ ਆਪਣਾ ਅਭਿਆਸ ਜਾਰੀ ਰੱਖਣ ਅਤੇ ਅਗਲੀਆਂ ਹੋਣ ਵਾਲੀਆਂ ਕੌਮੀ ਪੱਧਰ ਦੀਆਂ ਖੇਡਾਂ ਵਿੱਚ ਵੱਧ ਤੋਂ ਵੱਧ ਤਮਗੇ ਹਾਸਲ ਕਰ ਸਕਣ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
NEXT STORY