ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹੇ ਭਰ ’ਚ ਡੇਂਗੂ ਬੁਖ਼ਾਰ, ਚਿਕਨਗੁਨੀਆ ਅਤੇ ਪਲੇਟਲੈੱਟਸ ਸੈੱਲ ਦੀ ਘਾਟ ਵਾਲੇ ਮਰੀਜ਼ਾਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ, ਜਿਸ ਕਾਰਨ ਮਰੀਜ਼ਾਂ ਦੀ ਹਸਪਤਾਲਾਂ ’ਚ ਭੀੜ ਵਧਣੀ ਸ਼ੁਰੂ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ’ਚ ਸਰਕਾਰੀ ਲੈਬਾਰਟਰੀ ਦੇ ਅੰਕੜਿਆਂ ਅਨੁਸਾਰ ਡੇਂਗੂ ਮਰੀਜ਼ਾਂ ਦੀ 49 ਅਤੇ ਚਿਕਨਗੁਨੀਆ ਦੇ 22 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਪ੍ਰਾਈਵੇਟ ਲੈਬਾਰਟਰੀ ਅਨੁਸਾਰ ਇਨ੍ਹਾਂ ਮਰੀਜ਼ਾਂ ਦੀ ਗਿਣਤੀ ਸੈਂਕੜਿਆਂ ਤੋਂ ਪਾਰ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਗੈਂਗਸਟਰ ਲਖਵੀਰ ਲੰਡਾ ਖ਼ਿਲਾਫ਼ NIA ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜ਼ਮੀਨ
ਜ਼ਿਲ੍ਹੇ ’ਚ ਡੇਂਗੂ ਮੱਛਰ, ਚਿਕਨਗੁਨੀਆ ਅਤੇ ਪਲੇਟਲੈੱਟਸ ਸੈੱਲ ਦੀ ਘਾਟ ਤੋਂ ਪ੍ਰੇਸ਼ਾਨ ਮਰੀਜ਼ਾਂ ਦੀ ਗਿਣਤੀ ਸੈਂਕੜੇ ਤੋਂ ’ਤੇ ਪੁੱਜਣ ਦਾ ਅਨੁਮਾਨ ਲਗਾਇਆ ਜਾ ਸਕਦਾ ਹੈ। ਡੇਂਗੂ ਦੇ ਸ਼ਿਕਾਰ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਜ਼ੋਰ ਫੜਦੀ ਜਾ ਰਹੀ ਹੈ, ਜਿਸ ਕਾਰਨ ਘਰ-ਘਰ ਡੇਂਗੂ ਦੇ ਮਰੀਜ਼ ਪਾਏ ਜਾ ਰਹੇ ਹਨ। ਸ਼ੁੱਕਰਵਾਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਖੁੱਦ ਬਾਹਰ ਨਿਕਲਦੇ ਹੋਏ 5 ਟੀਮਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ’ਚ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ, ਡੀ. ਐੱਮ. ਸੀ. ਡਾ. ਸੰਦੀਪ ਸਿੰਘ ਕਾਲੜਾ, ਜ਼ਿਲਾ ਮਾਈਕਰੋਬਾਈਲੋਜ਼ਿਸਟ ਅਫ਼ਸਰ ਡਾ. ਸਿਮਰਨ ਕੌਰ, ਡਾ. ਅਮਨਦੀਪ ਸਿੰਘ, ਗੁਰਦੇਵ ਸਿੰਘ ਢਿੱਲੋਂ ਵਲੋਂ ਸਿਹਤ ਕਰਮਚਾਰੀਆਂ ਦੀ ਮਦਦ ਨਾਲ ਲੋਕਾਂ ਦੇ ਘਰਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਰੋਡਵੇਜ਼ ਵਰਕਸ਼ਾਪ, ਸਰਕਾਰੀ ਦਫ਼ਤਰਾਂ ਆਦਿ ’ਚ ਜਾ ਕੇ ਸਾਫ਼ ਸਫ਼ਾਈ ਰੱਖਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਗਈ। ਇਸ ਦੌਰਾਨ ਜਿੱਥੇ ਡੇਂਗੂ ਦਾ ਲਾਰਵਾ ਨਜ਼ਰ ਪਾਇਆ ਗਿਆ ਉੱਥੇ ਐਂਟੀ ਲਾਰਵਾ ਸਪ੍ਰੇਅ ਵੀ ਕਰਵਾਈ ਗਈ।
ਇਹ ਵੀ ਪੜ੍ਹੋ- ਪੁਲਸ ਨਾਲ ਖਹਿਬੜ ਪਏ ਬੁਲੇਟ ਸਵਾਰ ਨੌਜਵਾਨ, ਜੰਮ ਕੇ ਹੋਇਆ ਹੰਗਾਮਾ, ਤੋੜ ਦਿੱਤਾ ਮੋਬਾਇਲ
ਇਸ ਸਬੰਧੀ ਸਿਵਲ ਹਸਪਤਾਲ ਤਰਨਤਾਰਨ ਦੇ ਐੱਸ. ਐੱਮ. ਓ. ਡਾ. ਕੰਵਲਜੀਤ ਸਿੰਘ ਅਤੇ ਜ਼ਿਲ੍ਹਾ ਮਾਈਕਰੋਬਾਈਲੋਜਿਸਟ ਅਫਸਰ ਡਾ. ਸਿਮਰਨ ਕੌਰ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਉਲਟੀ ਆਉਣਾ, ਭੁੱਖ ਨਾ ਲੱਗਣ ਦੀ ਸੂਰਤ ’ਚ ਸਰਕਾਰੀ ਹਸਪਤਾਲ ਤੋਂ ਆਪਣਾ ਇਲਾਜ ਅਤੇ ਖੂਨ ਜਾਂਚ ਕਰਵਾਉਣੀ ਚਾਹੀਦੀ ਹੈ, ਜਿਸ ਤੋਂ ਬਾਅਦ ਸਰਕਾਰੀ ਲੈਬੋਰਟਰੀ ਤੋਂ ਸਹੀ ਅਤੇ ਮੁਫ਼ਤ ਜਾਂਚ ਕਰਵਾਉਣ ਉਪਰੰਤ ਹੀ ਡੇਂਗੂ ਦੀ ਪੁੱਸ਼ਟੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਬਹੁਤ ਲੋੜ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਦਿੱਲੀ ਦਾ ਸੜਕੀ ਸਫ਼ਰ ਹੁਣ ਪਵੇਗਾ ਮਹਿੰਗਾ, NHAI ਨੇ ਟੋਲ ਟੈਕਸ 'ਚ ਕੀਤਾ ਵਾਧਾ
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ’ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ, ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਅੰਦਰ ਡੇਂਗੂ ਦੇ ਸ਼ਿਕਾਰ ਮਰੀਜ਼ਾਂ ਦੀ ਗਿਣਤੀ 49 ਹੋ ਚੁੱਕੀ ਹੈ ਜਿਨ੍ਹਾਂ ’ਚ ਰੂਰਲ ਦੇ 3 ਅਤੇ ਅਰਬਨ ਦੇ 19 ਜਦ ਕਿ ਚਿਕਨਗੁਨੀਆ ਦੇ 22 ਮਰੀਜ਼ ਪਾਏ ਗਏ ਹਨ ਜਿਨ੍ਹਾਂ ਵਿਚ ਰੂਰਲ ਦੇ 15 ਅਤੇ ਅਰਬਨ ਦੇ 34 ਮਰੀਜ਼ ਹਨ। ਉਨ੍ਹਾਂ ਦੱਸਿਆ ਕਿ ਉਹ ਖੁੱਦ ਆਪਣੀਆਂ ਟੀਮਾਂ ਸਮੇਤ ਲੋਕਾਂ ਨੂੰ ਘਰ-ਘਰ ਜਾ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਵਲੋਂ ਇਕ ਮੁਹਿੰਮ ਸ਼ੁਰੂ ਕਰਦੇ ਹੋਏ ਡੇਂਗੂ ਮੱਛਰ ਦੇ ਲਾਰਵਾ ਮਿਲਣ ਤਹਿਤ ਚਲਾਨ ਕੱਟਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟੀਮ ਵਲੋਂ ਸਾਰੇ ਦਫ਼ਤਰਾਂ ’ਚ ਕੂਲਰ, ਘਰਾਂ, ਫਰਿੱਜਾਂ, ਗਮਲੇ, ਛੱਤ ਉੱਪਰ ਮੌਜੂਦ ਫਾਲਤੂ ਬਰਤਨ ਆਦਿ ਨੂੰ ਚੈੱਕ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹੇ ਅੰਦਰ ਦਫਤਰਾਂ ਤੇ ਜਨਤਕ ਥਾਵਾਂ ਉੱਪਰ ਐਂਟੀ ਲਾਰਵਾ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਐਂਟੀ ਲਾਰਵਾ ਕੀਟਨਾਸ਼ਕ ਦਵਾਈ ਦਾ ਛਿੜਕਾਅ ਕਰਦੇ ਹੋਏ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ ਮੌਤ ਨਹੀਂ ਹੋਈ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਚਿੱਠੀ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ, 2 ਵਿਭਾਗਾਂ 'ਚ ਚੱਲ ਰਹੀ ਖਿੱਚੋਤਾਣ ਲੋਕਾਂ ਲਈ ਬਣੀ ਮੁਸੀਬਤ
NEXT STORY