ਗੁਰਦਾਸਪੁਰ (ਹਰਮਨ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਤਿੱਖੀ ਧੁੱਪ ਦੇ ਚਲਦਿਆਂ ਹੁਣ ਖੇਤਾਂ ਵਿਚ ਖੜੀ ਝੋਨੇ ਦੀ ਫਸਲ ਦਾ ਰੰਗ ਬਦਲਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਹੁਣ ਕੁਝ ਹੀ ਦਿਨਾਂ ਵਿਚ ਝੋਨੇ ਦੀ ਫਸਲ ਪੱਕ ਕੇ ਤਿਆਰ ਹੋ ਜਾਵੇਗੀ। ਪਰ ਮੌਸਮ ਵਿਚ ਹੋਈ ਇਸ ਤਬਦੀਲੀ ਦੇ ਨਾਲ ਹੀ ਫਸਲ ਉੱਪਰ ਹਲਦੀ ਰੋਗ ਦਾ ਹਮਲਾ ਵੀ ਦੇਖਣ ਨੂੰ ਮਿਲ ਰਿਹਾ ਹੈ ਜਿਸ ਕਾਰਨ ਕਿਸਾਨ ਕਾਫੀ ਚਿੰਤਿਤ ਦਿਖਾਈ ਦੇ ਰਹੇ ਹਨ। ਪਰ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਇਸ ਹਮਲੇ ਨੂੰ ਲੈ ਕੇ ਨਾ ਘਬਰਾਉਣ ਅਤੇ ਨਾ ਹੀ ਕਿਸੇ ਬੇਲੋੜੀ ਦਵਾਈ ਦਾ ਛਿੜਕਾਅ ਕਰਕੇ ਆਪਣੇ ਖੇਤੀ ਖਰਚਿਆਂ ਵਿਚ ਵਾਧਾ ਕਰਨ।
ਇਹ ਵੀ ਪੜ੍ਹੋ- ‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
ਦੱਸਣ ਯੋਗ ਹੈ ਕਿ ਗੁਰਦਾਸਪੁਰ ਜ਼ਿਲੇ ਅੰਦਰ ਤਕਰੀਬਨ ਪੌਣੇ 2 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਗਈ ਸੀ ਅਤੇ ਆਉਣ ਵਾਲੇ ਕੁਝ ਹੀ ਦਿਨਾਂ ਵਿਚ ਇਹ ਫਸਲ ਪੱਕ ਕੇ ਤਿਆਰ ਹੋ ਜਾਣ ਦੇ ਬਾਅਦ ਮੰਡੀਆਂ ਵਿਚ ਪਹੁੰਚਣੀ ਸ਼ੁਰੂ ਹੋ ਜਾਣੀ ਹੈ।
ਗੁਰਦਾਸਪੁਰ ਜ਼ਿਲ੍ਹੇ ਅੰਦਰ 300 ਦੇ ਕਰੀਬ ਪਿੰਡਾਂ ਵਿਚ ਹੜ੍ਹਾਂ ਨੇ ਕੀਤੇ ਨੁਕਸਾਨ ਕਾਰਨ ਤਕਰੀਬਨ 40 ਹਜ਼ਾਰ ਹੈਕਟੇਅਰ ਵਾਹੀ ਯੋਗ ਰਕਬਾ ਪ੍ਰਭਾਵਿਤ ਹੋਇਆ ਹੈ ਜਿਸ ਵਿਚ ਜ਼ਿਆਦਾ ਥਾਈਂ ਗੰਨਾ ਅਤੇ ਝੋਨੇ ਦੀ ਫਸਲ ਦੱਸੀ ਜਾ ਰਹੀ ਹੈ। ਜਿਹੜੀ ਫਸਲ ਹੜ੍ਹਾਂ ਦੀ ਮਾਰ ਤੋਂ ਬਚੀ ਹੈ ਉਸ ਦੀ ਹਾਲਤ ਇਸ ਸਾਲ ਕਾਫੀ ਵਧੀਆ ਹੈ ਜਿਸ ਉੱਪਰ ਕਿਸੇ ਵੀ ਕੀੜੇ-ਮਕੌੜੇ ਜਾਂ ਕਿਸੇ ਭਿਆਨਕ ਬਿਮਾਰੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਭਾਵੇਂ ਮੁਢਲੇ ਦੌਰ ਵਿਚ ਕੁਝ ਥਾਈ ਬੂਟਿਆਂ ਦੇ ਮਧਰੇ ਰਹਿਣ ਜਾਂ ਪੀਲੇਪਨ ਸਮੇਤ ਹੋਰ ਕੁਝ ਛੋਟੀਆਂ ਮੋਟੀਆਂ ਸਮੱਸਿਆਵਾਂ ਸਾਹਮਣੇ ਆਈਆਂ ਸਨ। ਪਰ ਮੌਸਮ ਠੀਕ ਹੋਣ ਕਾਰਨ ਇਹ ਰੋਗ ਠੀਕ ਹੋ ਗਏ ਸਨ ਅਤੇ ਹੁਣ ਖੇਤਾਂ ਵਿਚ ਖੜ੍ਹੀ ਫਸਲ ਦੀ ਹਾਲਤ ਕਾਫੀ ਵਧੀਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਤੜਕਸਾਰ ਐਨਕਾਊਂਟਰ, ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਫਾਇਰਿੰਗ
ਦੂਜੇ ਪਾਸੇ ਅਨੇਕਾਂ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਤੱਕ ਪਹੁੰਚ ਕਰ ਕੇ ਆਪਣੇ ਖੇਤਾਂ ਵਿਚ ਝੋਨੇ ਦੇ ਦਾਣਿਆਂ ਉੱਪਰ ਹਲਦੀ ਰੋਗ ਸ਼ੁਰੂ ਹੋਣ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ। ਜੇਕਰ ਸਮੁੱਚੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇਸ ਮੌਕੇ ਕੁਝ ਜ਼ਿਲ੍ਹਿਆਂ ਵਿਚ ਹਲਦੀ ਰੋਗ ਦੇ ਹਮਲੇ ਦੇ ਮਾਮਲੇ ਸਾਹਮਣੇ ਆਏ ਹਨ।
ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਹਲਦੀ ਰੋਗ ਫਾਲਸ ਸਮਟ ਨਾਮ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਇਕ ਉਲੀ ਤੋਂ ਫੈਲਣ ਵਾਲਾ ਰੋਗ ਹੈ ਜਿਸ ਦੇ ਹਮਲੇ ਨਾਲ ਬੂਟਿਆਂ 'ਤੇ ਪੀਲੇ ਰੰਗ ਦੇ ਗੋਲ ਆਕਾਰ ਗੋਲੇ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ ਕੁਝ ਥਾਵਾਂ ’ਤੇ ਹੀ ਬਹੁਤ ਮਾਮੂਲੀ ਹਮਲਾ ਦੇਖਣ ਨੂੰ ਮਿਲਿਆ ਹੈ। ਪਰ ਇਸ ਹਮਲੇ ਨਾਲ ਫਸਲ ਦਾ ਵੱਧ ਨੁਕਸਾਨ ਹੋਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਫਸਲ ਪੱਕਣ ਦੇ ਕਿਨਾਰੇ ਪਹੁੰਚ ਚੁੱਕੀ ਹੈ। ਇਸ ਲਈ ਹੁਣ ਕੋਈ ਵੀ ਦਵਾਈ ਜਾਂ ਖਾਦ ਦਾ ਛਿੜਕਾਅ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਮੂਹ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁਣ ਕਿਸੇ ਵੀ ਦਵਾਈ ਜਾਂ ਖਾਦ ਦੀ ਵਰਤੋਂ ਕਰਕੇ ਆਪਣੇ ਬੇਲੋੜੇ ਖਰਚੇ ਨਾ ਵਧਾਉਣ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕਿਸੇ ਵੱਡੀ ਸਮੱਸਿਆ ਸਾਹਮਣਾ ਕਰਨਾ ਪੈਂਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਜ਼ਰੂਰ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...
ਇਸੇ ਤਰ੍ਹਾਂ ਕਈ ਜ਼ਿਲ੍ਹਿਆਂ ਵਿੱਚ ਝੋਨੇ ਦੀ ਫਸਲ 'ਤੇ ਚੀਨੀ ਵਾਇਰਸ ਦਾ ਹਮਲਾ ਵੀ ਦੇਖਣ ਨੂੰ ਮਿਲਿਆ ਹੈ। ਜੇਕਰ ਪੂਰੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਤਕਰੀਬਨ 11 ਏਕੜ ਵਿਚ ਇਸ ਵਾਇਰਸ ਨੇ ਝੋਨੇ ਦੀ ਫਸਲ ਨੂੰ ਪ੍ਰਭਾਵਿਤ ਕੀਤਾ ਹੈ। ਪਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਜੇ ਤੱਕ ਇਹ ਹਮਲਾ ਦੇਖਣ ਨੂੰ ਨਹੀਂ ਮਿਲਿਆ ਜਿਸ ਕਾਰਨ ਖੇਤੀਬਾੜੀ ਵਿਭਾਗ ਅਤੇ ਕਿਸਾਨ ਰਾਹਤ ਮਹਿਸੂਸ ਕਰ ਰਹੇ ਹਨ।
ਕਿਸਾਨਾਂ ਨੂੰ ਜਲਦਬਾਜ਼ੀ ਵਿਚ ਕਟਾਈ ਨਾ ਕਰਨ ਦੀ ਅਪੀਲ
ਡਾ. ਅਮਰੀਕ ਸਿੰਘ ਨੇ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਕਟਾਈ ਜਲਦਬਾਜ਼ੀ ਵਿਚ ਨਾ ਕਰਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਰਕਾਰ ਵੱਲੋਂ 17 ਫੀਸਦੀ ਨਮੀ ਵਾਲਾ ਝੋਨਾ ਹੀ ਖਰੀਦਿਆ ਜਾਣਾ ਹੈ ਅਤੇ ਹੁਣ ਦਿਨ ਕਾਫੀ ਸਾਫ ਹੋ ਚੁੱਕੇ ਹਨ। ਇਸ ਲਈ ਆਉਣ ਵਾਲੇ ਦਿਨਾਂ ਵਿਚ ਲੱਗਣ ਵਾਲੀਆਂ ਤਿਖੀਆਂ ਧੁੱਪਾਂ ਕਾਰਨ ਝੋਨੇ ਦੀ ਫਸਲ ਬਹੁਤ ਜਲਦੀ ਪੱਕ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਫਸਲ ਦੀ ਕਟਾਈ ਕਰਨ ਵਿਚ ਕਾਹਲੀ ਨਾ ਕਰਨ ਅਤੇ ਫਸਲ ਨੂੰ ਚੰਗੀ ਤਰ੍ਹਾਂ ਪਕਾ ਕੇ ਹੀ ਕੱਟਣ ਤਾਂ ਜੋ ਮੰਡੀ ਵਿਚ ਉਨ੍ਹਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਿਆਰ ਪੁਲਸ ਚੌਂਕੀ 'ਤੇ ਗ੍ਰਨੇਡ ਹਮਲੇ ਦੀ ਵਾਇਰਲ ਪੋਸਟ ਨੂੰ ਲੈ ਕੇ ਪੁਲਸ ਦਾ ਸਾਹਮਣੇ ਆਇਆ ਬਿਆਨ
NEXT STORY