ਬਟਾਲਾ (ਬੇਰੀ) : ਬੀਤੇ ਦਿਨੀ ਪੰਜਾਬ ਰੋਡਵੇਜ਼ ਬਟਾਲਾ ਡਿਪੂ ਵਿਖੇ ਪੰਜਾਬ ਰੋਡਵੇਜ਼ ਦਾ ਕੰਡਕਟਰ ਪੈਟਰੋਲ ਲੈ ਕੇ ਡਿਪੂ ’ਚ ਸਥਿਤ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਸੀ, ਜੋ ਅੱਜ 5ਵੇਂ ਦਿਨ ਵੀ ਹੇਠਾਂ ਨਹੀਂ ਉਤਰਿਆ। ਓਧਰ ਦੂਜੇ ਪਾਸੇ ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਉਕਤ ਕੰਡਕਟਰ ਦੇ ਹੱਕ ’ਚ ਪੰਜਵੇਂ ਦਿਨ ਵੀ ਬਟਾਲਾ ਡਿਪੂ ਬੰਦ ਕਰ ਕੇ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ- ਸ੍ਰੀ ਕਰਤਾਰਪੁਰ ਸਾਹਿਬ ਦੀ ਮੁੱਖ ਐਂਟਰੀ ਦੇਖ ਦੁਖੀ ਹੋਏ ਸਮਾਜ ਸੇਵੀ ਐੱਸ.ਪੀ ਓਬਰਾਏ

ਇਸ ਸਬੰਧੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਅਤੇ ਡਿਪੂ ਪ੍ਰਧਾਨ ਪਰਮਜੀਤ ਸਿੰਘ ਕੋਹਾੜ ਨੇ ਦੱਸਿਆ ਕਿ ਇਕ ਤਾਂ ਪਹਿਲੇ ਹੀ ਰੋਡਵੇਜ਼ ਦੇ ਕੱਚੇ ਕਾਮੇ ਮੁਸ਼ਕਲ ਨਾਲ ਆਪਣੇ ਪਰਿਵਾਰ ਦਾ ਗੁਜਾਰਾ ਕਰ ਰਹੇ ਹਨ। ਦੂਜੇ ਪਾਸੇ ਵਿਭਾਗ ਵਲੋਂ ਮੁਲਾਜ਼ਮਾਂ ਦੀ ਗੱਲ ਸੁਣੇ ਬਗੈਰ ਹੀ ਉਨ੍ਹਾਂ ਨੂੰ ਡਿਊਟੀ ਤੋਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਸਟਾਫ਼ ਵੱਲੋਂ ਜਿਸ ਸਵਾਰੀ ਨੂੰ ਬਿਨਾਂ ਟਿਕਟ ਦੇ ਫੜਿਆ ਸੀ ਉਹ ਸਵਾਰੀ ਜੁਰਮਾਨਾ ਦੇਣ ਲਈ ਵੀ ਤਿਆਰ ਸੀ ਪਰ ਚੈਕਿੰਗ ਸਟਾਫ਼ ਨੇ ਉਕਤ ਕੰਡਕਟਰ ਦੀ ਰਿਪੋਰਟ ਬਣਾ ਕੇ ਵਿਭਾਗ ਨੂੰ ਭੇਜ ਦਿੱਤੀ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਕੰਡਕਟਰ ਨੂੰ ਕੁਝ ਹੋ ਜਾਂਦਾ ਹੈ ਤਾਂ ਉਸਦੀ ਜ਼ਿੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ।
ਇਹ ਵੀ ਪੜ੍ਹੋ- ਹਿੰਦੂ ਨੇਤਾ ਸੁਧੀਰ ਸੂਰੀ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ
ਉਨ੍ਹਾਂ ਕਿਹਾ ਕਿ 14 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਯੂਨੀਅਨ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਮੀਟਿੰਗ ’ਚ ਸਰਕਾਰ ਵਲੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਕੱਤਰ ਜਗਦੀਪ ਸਿੰਘ, ਮੀਤ ਪ੍ਰਧਾਨ ਗੌਰਵ ਕੁਮਾਰ, ਖਜਾਨਚੀ ਜਗਰੂਪ ਸਿੰਘ, ਸਰਪ੍ਰਸਤ ਰਛਪਾਲ ਸਿੰਘ, ਚੇਅਰਮੈਨ ਰਜਿੰਦਰ ਸਿੰਘ ਗੋਰਾਇਆ, ਸਾਬਕਾ ਸਕੱਤਰ ਬਲਜੀਤ ਸਿੰਘ, ਵਕਰਸ਼ਾਪ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਸੁਰਿੰਦਰ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਦਫਤਰੀ ਸਕੱਤਰ ਭੁਪਿੰਦਰ ਸਿੰਘ, ਰਮਨ ਕੁਮਾਰ, ਜਗਰੂਪ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਕਰਤਾਰਪੁਰ ਸਾਹਿਬ ਦੀ ਮੁੱਖ ਐਂਟਰੀ ਦੇਖ ਦੁਖੀ ਹੋਏ ਸਮਾਜ ਸੇਵੀ ਐੱਸ.ਪੀ ਓਬਰਾਏ
NEXT STORY