ਅੱਚਲ ਸਾਹਿਬ (ਗੋਰਾ ਚਾਹਲ)-ਰੋਜ਼ੀ ਰੋਟੀ ਦੀ ਖਾਤਰ ਦੁਬਈ ਗਏ 47 ਸਾਲਾ ਵਿਅਕਤੀ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਵਿਅਕਤੀ ਦੀ ਪਤਨੀ ਚਰਨਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਵਸਣ ਸਿੰਘ ਵਾਸੀ ਅੰਮੋਨੰਗਲ ਜ਼ਿਲ੍ਹਾ ਗੁਰਦਾਸਪੁਰ ਕਾਫੀ ਸਮੇਂ ਤੋਂ ਦੁਬਈ ’ਚ ਟਰਾਲਾ ਚਲਾਉਂਦਾ ਸੀ ਅਤੇ ਡੇਡ ਕੁ ਮਹੀਨੇ ਪਹਿਲਾਂ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ। ਇਕ ਮਾਰਚ ਨੂੰ ਘਰ ਫੋਨ ’ਤੇ ਸਾਰੇ ਪਰਿਵਾਰ ਨਾਲ ਗੱਲਬਾਤ ਹੋਈ, ਉਸ ਤੋਂ ਬਾਅਦ ਉਸਦਾ ਫੋਨ ਬੰਦ ਆ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਕ ਹੋਰ ਸ਼ਹਿਰ 'ਚ ਬੰਦ ਦੀ ਕਾਲ, ਬੰਦ ਕਰਵਾਈਆਂ ਦੁਕਾਨਾਂ
ਉਨ੍ਹਾਂ ਕਿਹਾ ਕਿ ਜਿਸ ਕੰਪਨੀ ’ਚ ਬਤੌਰ ਡਰਾਈਵਰ ਕੰਮ ਕਰਦਾ ਸੀ, ਉੱਥੇ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕੋਈ ਗੱਲ ਨਹੀਂ ਗੁਰਪ੍ਰੀਤ ਸਿੰਘ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ, ਕੁਝ ਦਿਨਾਂ ਤੱਕ ਉਸ ਦੀ ਜ਼ਮਾਨਤ ਕਰਵਾ ਲਈ ਜਾਵੇਗੀ ਅਤੇ ਇਸ ਸਮੇਂ ਉਹ ਦੁਬਈ ਦੀ ਜੇਲ ’ਚ ਬੰਦ ਹੈ ਅਤੇ ਗੱਡੀ ਗੁਰਪ੍ਰੀਤ ਸਿੰਘ ਦਾ ਫੋਨ ਅਤੇ ਸਾਰੇ ਪਰੂਫ ਵੀ ਪੁਲਸ ਕੋਲ ਹਨ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਕੇਂਦਰ ਸਰਕਾਰ ਸਖ਼ਤ, ਬੰਦ ਕਰ 'ਤਾ ਅਟਾਰੀ ਬਾਰਡਰ (ਵੀਡੀਓ)
ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਅਤੇ ਭਰਾ ਸ਼ੁਭਪ੍ਰੀਤ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਮਹੀਨਾ ਹੋ ਗਿਆ ਹੈ ਅਸੀਂ ਪ੍ਰੇਸ਼ਾਨ ਹੋ ਰਹੇ ਹਾਂ ਅਤੇ ਵਾਰ-ਵਾਰ ਕੰਪਨੀ ’ਚ ਫੋਨ ਕਰ ਰਹੇ ਸੀ ਪਰ ਸਾਨੂੰ ਕੋਈ ਵੀ ਸੰਤੁਸ਼ਟ ਜਵਾਬ ਨਹੀਂ ਸੀ ਦਿੱਤਾ ਜਾ ਰਿਹਾ ਅਤੇ ਨਾ ਹੀ ਕੋਈ ਤਨਖਾਹ ਆਦਿ ਭੇਜੀ ਜਾ ਰਹੀ ਹੈ ਕਿਉਂਕਿ ਘਰ ਦਾ ਗੁਜ਼ਾਰਾ ਵੀ ਗੁਰਪ੍ਰੀਤ ਸਿੰਘ ਦੀ ਤਨਖਾਹ ਨਾਲ ਚੱਲਦਾ ਸੀ।
ਇਹ ਵੀ ਪੜ੍ਹੋ- ਕਸ਼ਮੀਰ 'ਚ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਦਾ ਸਖ਼ਤ ਰਵੱਈਆ, ਅੰਬੈਸਡਰਾਂ ਨੂੰ ਵਾਪਸ ਜਾਣ ਦੇ ਦਿੱਤੇ ਹੁਕਮ
ਬੀਤੀ ਸ਼ਾਮ ਸਾਨੂੰ ਕਿਸੇ ਨੇ ਫੋਨ ’ਤੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਡੈੱਡ ਬਾਡੀ ਦੁਬਈ ਦੇ ਹਸਪਤਾਲ ’ਚ ਰੱਖੀ ਗਈ ਹੈ। ਇਸ ਮੰਗ ਭਾਗੀ ਖਬਰ ਦਾ ਜਦ ਪਿੰਡ ਪਤਾ ਲੱਗਾ ਤਾਂ ਇਕ ਦਮ ਸਨਾਟਾ ਛਾ ਗਿਆ। ਬਜ਼ੁਰਗ ਮਾਤਾ ਸਮੇਤ ਪਰਿਵਾਰ ਦਾ ਵਿਰਲਾਪ ਦੇਖਿਆ ਨਹੀਂ ਸੀ ਜਾ ਰਿਹਾ ਦੁਬਈ ਰਹਿੰਦੇ ਪਿੰਡ ਦੇ ਕੁਝ ਨੌਜਵਾਨ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਵੱਲੋਂ ਸ਼ਨਾਖਤ ਕੀਤੀ ਗਈ ਕਿ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਐੱਸ. ਬੀ. ਸਿੰਘ ਓਬਰਾਏ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੁਰਪ੍ਰੀਤ ਸਿੰਘ ਦੀ ਮ੍ਰਿਤਕਦੇਹ ਨੂੰ ਪਿੰਡ ਅੰਮੋਨੰਗਲ ਲਿਆਂਦਾ ਜਾਵੇ ਅਤੇ ਨਾਲ ਹੀ ਪਰਿਵਾਰ ਦੀ ਸਾਰ ਲਈ ਜਾਵੇ ਅਤੇ ਕੰਪਨੀ ਕੋਲੋਂ ਗੁਰਪ੍ਰੀਤ ਸਿੰਘ ਦਾ ਬਕਾਇਆ ਲਿਆ ਕੇ ਦਿੱਤਾ ਜਾਵੇ। ਦੱਸਣਯੋਗ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਅਜੀਤ ਸਿੰਘ ਅੰਮੋਨੰਗਲ ਦੇ ਭਰਾ ਦਾ ਬੇਟਾ ਸੀ, ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ ਅਤੇ ਵਿਧਵਾ ਪਤਨੀ ਸਮੇਤ 2 ਪੁੱਤਰਾਂ ਨੂੰ ਛੱਡ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਂਗਸਟਰ ਵੱਲੋਂ 50 ਲੱਖ ਦੀ ਫਿਰੌਤੀ ਨਾ ਦੇਣ ’ਤੇ ਚਲਾਈ ਘਰ 'ਤੇ ਗੋਲੀ
NEXT STORY