ਪਠਾਨਕੋਟ, (ਸ਼ਾਰਦਾ)- ਗਲਤੀ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ 35 ਸਾਲਾ ਸਰਾਫਾ ਕਾਹੋਬਾਰੀ ਸਾਹਿਲ ਮਹਾਜਨ ਵਾਸੀ ਸਹਿਨਸ਼ਾਹ ਕਾਲੋਨੀ (ਲਮੀਨੀ) ਦੀ ਮੌਤ ਹੋਣ ਦੀ ਸੂਚਨਾ ਹੈ। ਪੁਲਸ ਨੇ ਆਈ. ਪੀ. ਸੀ. ਦੀ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਲਾਸ਼ ਸੌਂਪ ਦਿੱਤੀ ਹੈ।
ਡਵੀਜ਼ਨ ਨੰ-1 ਦੇ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱÎਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਸੀਮਾ ਮਹਾਜਨ ਨਾਮਕ ਔਰਤ ਦਾ ਉਨ੍ਹਾਂ ਨੂੰ ਫੋਨ ਆਇਆ ਜਿਸ 'ਚ ਸੀਮਾ ਨੇ ਦੱਸਿਆ ਕਿ ਉਸ ਦੇ ਬੇਟੇ ਸਾਹਿਲ ਨੇ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਆਯੋਜਿਤ
NEXT STORY