ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਹਰਦੋਛੰਨੀ ਬਾਈਪਾਸ ਚੌਂਕ ’ਚ ਇਕ ਟਰਾਲੇ ਦੀ ਟੱਕਰ ਨਾਲ ਈ-ਰਿਕਸ਼ਾ 'ਤੇ ਸਵਾਰ ਮਾਂ-ਧੀ ਦੀ ਮੌਤ ਹੋ ਗਈ। ਜਦਕਿ ਉਨਾਂ ਦਾ ਇਕ ਛੋਟਾ ਬੱਚਾ ਵਾਲ-ਵਾਲ ਬਚ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲਵਲੀ ਪਤਨੀ ਸੁਖਵਿੰਦਰ ਮਸੀਹ ਵਾਸੀ ਕਾਲਾਨੰਗਲ ਆਪਣੀ 4 ਸਾਲਾਂ ਦੀ ਧੀ ਸ਼ਹਿਨਾਜ ਅਤੇ ਇਕ ਛੋਟੇ ਬੱਚੇ ਦੇ ਨਾਲ ਆਪਣੇ ਪਿੰਡ ਤੋਂ ਈ-ਰਿਕਸ਼ਾ 'ਤੇ ਸਵਾਰ ਹੋ ਕੇ ਗੁਰਦਾਸਪੁਰ ਨੂੰ ਆ ਰਹੀ ਸੀ। ਜਦ ਉਹ ਗੁਰਦਾਸਪੁਰ ਦੇ ਹਰਦੋਛੰਨੀ ਰੋਡ ’ਤੇ ਪੈਂਦੇ ਬਾਈਪਾਸ ਚੌਂਕ ’ਚ ਪਹੁੰਚੇ ਤਾਂ ਉਨ੍ਹਾਂ ਦੀ ਨਬੀਪੁਰ ਬਾਈਪਾਸ ਤੋਂ ਆ ਰਹੇ ਇਕ ਬਜ਼ਰੀ ਨਾਲ ਭਰੇ ਟਰਾਲੇ ਨਾਲ ਟੱਕਰ ਹੋ ਗਈ। ਜਿਸ ਕਾਰਨ ਈ-ਰਿਕਸ਼ਾ 'ਤੇ ਸਵਾਰ ਲਵਲੀ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਫਤਿਆਬਾਦ ਦੀ ਸਬਜ਼ੀ ਮੰਡੀ 'ਚ ਕਿਸਾਨ 'ਤੇ ਚਲੀਆਂ ਅਨ੍ਹੇਵਾਹ ਗੋਲੀਆਂ
ਜਦਕਿ ਉਸ ਦੀ ਕੁੜੀ ਸ਼ਹਿਨਾਜ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ। ਇਸ ਘਟਨਾ ’ਚ ਉਨ੍ਹਾਂ ਦਾ ਇਕ ਛੋਟਾ ਬੱਚਾ ਵਾਲ-ਵਾਲ ਬਚ ਗਿਆ। ਦੂਜੇ ਪਾਸੇ ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਸਦਰ ਪੁਲਸ ਸਟੇਸ਼ਨ ਤੋਂ ਇੰਚਾਰਜ਼ ਅਮਨਦੀਪ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਪੋਸਟਮਾਰਟਮ ਦੇ ਲਈ ਭੇਜ ਦਿੱਤਾ ।
ਇਹ ਵੀ ਪੜ੍ਹੋ- ਹਰੀਕੇ ਵੈਟਲੈਂਡ ਪੁੱਜੇ ਮਹਿਮਾਨ ਪੰਛੀ, ਦੇਖਣ ਵਾਲਿਆਂ ਦੀਆਂ ਲੱਗੀਆਂ ਰੌਣਕਾਂ, ਹੋਰ ਵੱਧਣ ਦੇ ਹਨ ਆਸਾਰ (ਤਸਵੀਰਾਂ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ, ਵੱਡੀ ਗਿਣਤੀ 'ਚ ਨਤਮਸਤਕ ਹੋਈਆਂ ਸੰਗਤਾਂ
NEXT STORY