ਤਰਨਤਾਰਨ (ਰਮਨ ਚਾਵਲਾ)- ਸਥਾਨਕ ਕਾਜ਼ੀਕੋਟ ਰੋਡ ਦੇ ਨਿਵਾਸੀ ਇਕ ਨੌਜਵਾਨ ਦੀ ਨਸ਼ੇ ਦਾ ਕਥਿਤ ਤੌਰ 'ਤੇ ਟੀਕਾ ਲਗਾਉਣ ਦੇ ਚੱਲਦਿਆਂ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਲਾਂਕਿ ਪੁਲਸ ਵਲੋਂ ਇਸ ਮੌਤ ਨੂੰ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੀ ਪਤਨੀ ਪੰਜਾਬ ਪੁਲਸ ਵਿਚ ਬਤੌਰ ਕਾਂਸਟੇਬਲ ਤਾਇਨਾਤ ਦੱਸੀ ਜਾ ਰਹੀ ਹੈ, ਜੋ ਆਪਣੇ ਪਿੱਛੇ ਇਕ ਧੀ ਅਤੇ ਮੁੰਡੇ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ- ਧੁੰਦ ਤੇ ਸਮੋਗ ਦਾ ਕਹਿਰ ਜਾਰੀ, ਰੇਲ ਗੱਡੀਆਂ ਤੇ ਬੱਸਾਂ ਦੀ ਰਫ਼ਤਾਰ ਪਈ ਮੱਠੀ, ਸੜਕ ਹਾਦਸਿਆਂ ਦਾ ਗ੍ਰਾਫ਼ ਵਧਿਆ
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਐਤਵਾਰ ਸ਼ਮਸ਼ੇਰ ਸਿੰਘ ਉਰਫ ਸ਼ੇਰਾ (39) ਪੁੱਤਰ ਲਖਬੀਰ ਸਿੰਘ ਵਾਸੀ ਕਾਜ਼ੀਕੋਟ ਰੋਡ ਤਰਨਤਾਰਨ ਆਪਣੇ 2 ਸਾਥੀਆਂ ਸਣੇ ਝਾੜੀਆਂ ’ਚ ਬੈਠਾ ਹੋਇਆ ਸੀ। ਇਸ ਦੌਰਾਨ ਸ਼ਮਸ਼ੇਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਜਦੋਂ ਨਸ਼ੇ ਦਾ ਟੀਕਾ ਲਗਾਇਆ ਤਾਂ ਉਸਦੀ ਓਵਰਡੋਜ਼ ਹੋਣ ਕਾਰਨ ਹਾਲਤ ਵਿਗੜ ਗਈ, ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਤਰਨਤਰਨ ਵਿਖੇ ਲਿਜਾਇਆ ਗਿਆ, ਜਿੱਥੇ ਮੌਜੂਦ ਡਾਕਟਰ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਵਿਆਹ ਪੰਜਾਬ ਪੁਲਸ ਵਿਚ ਤੈਨਾਤ ਕਾਂਸਟੇਬਲ ਕੰਵਲਜੀਤ ਕੌਰ ਨਾਲ ਹੋਇਆ ਹੈ ਜੋ ਆਪਣੇ ਪਿੱਛੇ 12 ਸਾਲਾ ਮੁੰਡੇ ਗੁਰਮਨ ਅਤੇ 10 ਸਾਲ ਦੀ ਧੀ ਸ਼ਹਿਨਾਜ ਨੂੰ ਛੱਡ ਗਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਰਿਵਾਰ ਵਲੋਂ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਕਰਵਾਈ ਗਈ, ਜਿਸ ਦੇ ਚੱਲਦਿਆਂ ਪੁਲਸ ਵਲੋਂ ਇਸ ਮੌਤ ਨੂੰ ਹਾਰਟ ਅਟੈਕ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ 174 ਧਾਰਾ ਤਹਿਤ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪਰਿਵਾਰ ਵਲੋਂ ਨਸ਼ੇ ਕਰਨ ਸਬੰਧੀ ਕੋਈ ਵੀ ਬਿਆਨ ਨਹੀਂ ਦਰਜ ਕਰਵਾਏ ਗਏ।
ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ
NEXT STORY