ਬਟਾਲਾ (ਸਾਹਿਲ)- ਭੇਤਭਰੇ ਹਾਲਾਤ ਵਿਚ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਮੜੀਆਂਵਾਲ ਜੋ ਕਿ ਆਪਣੇ ਪਿੰਡ ਵਿਚ ਰਹਿਣ ਵਾਲੇ ਨੌਜਵਾਨ ਪ੍ਰੀਤਮ ਸਿੰਘ ਪੁੱਤਰ ਸਾਹਿਬ ਸਿੰਘ ਨਾਲ ਘਰੋਂ ਗਿਆ ਸੀ, ਪਰ ਵਾਪਸ ਨਹੀਂ ਆਇਆ, ਜਿਸ ’ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਤਾਂ ਬੀ. ਐੱਚ. ਰਿਜ਼ੋਰਟ ਦੇ ਸਾਹਮਣੇ ਕਾਲੋਨੀ ਵਿਚ ਬਣ ਰਹੇ ਇਕ ਮਕਾਨ ਦੇ ਅੰਦਰੋਂ ਉਸ ਦੀ ਲਾਸ਼ ਮਿਲੀ।
ਇਹ ਵੀ ਪੜ੍ਹੋ- ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ
ਇਸ ਬਾਰੇ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਦੀ ਅਗਵਾਈ ਹੇਠ ਉਨ੍ਹਾਂ ਐੱਸ. ਆਈ ਨਰਜੀਤ ਸਿੰਘ ਤੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਨਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਐੱਸ. ਆਈ. ਨਰਜੀਤ ਸਿੰਘ ਨੇ ਕਾਰਵਾਈ ਕਰਦਿਆਂ ਪ੍ਰੀਤਮ ਸਿੰਘ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਹੈ। ਐੱਸ. ਐੱਚ. ਓ. ਮਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਬਾਕੀ ਦੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਤੀ ਨਾਲ ਮਾਮੂਲੀ ਤਕਰਾਰ ਮਗਰੋਂ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ, ਇਕੋ ਪਰਿਵਾਰ ਦੇ ਚਾਰ ਜੀਆਂ ਸਮੇਤ 8 ਜ਼ਖ਼ਮੀ
NEXT STORY