ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੁਚਾਨੀਆ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ 25 ਸਾਲਾਂ ਪੁੱਤਰ ਡਾਕਟਰ ਅਮੋਲਦੀਪ ਸਿੰਘ ਦੀ ਬਠਿੰਡਾ ਵਿਖੇ ਐਕਸੀਡੈਂਟ ਵਿੱਚ ਹੋਈ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਾਰ 'ਚ ਚਾਰ ਲੋਕ ਸਵਾਰ ਸਨ। ਮ੍ਰਿਤਕ ਡਾਕਟਰ ਅਮੋਲਦੀਪ ਸਿੰਘ ਏ. ਡੀ. ਜੀ. ਪੀ. ਪੁਲਸ ਗੁਰਵਿੰਦਰ ਸਿੰਘ ਜੀ ਦਾ ਭਾਣਜਾ ਸੀ। ਮੌਤ ਦੇ ਸਮਾਚਾਰ ਮਗਰੋਂ ਪਿੰਡ 'ਚ ਗਮਗੀਨ ਮਾਹੌਲ ਬਣ ਗਿਆ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ, ਡਾਕਟਰਾਂ ਤੇ ਸਟਾਫ਼ ਨੂੰ ਦਿੱਤੀ ਇਹ ਹਦਾਇਤ
ਜਾਣਕਾਰੀ ਦਿੰਦੇ ਮ੍ਰਿਤਕ ਦੇ ਏ. ਡੀ. ਜੀ. ਪੀ. ਮਾਮੇ ਅਤੇ ਦੋਸਤ ਨੇ ਕਿਹਾ ਅਮੋਲਦੀਪ ਸਿੰਘ ਬੁਹਤ ਹੀ ਮਿਲਣਸਾਰ ਅਤੇ ਹੋਣਹਾਰ ਬੱਚਾ ਸੀ। 8 ਸਾਲ ਦੀ ਡਾਕਟਰੀ ਦੀ ਪੜ੍ਹਾਈ ਤੋਂ ਬਾਅਦ ਕੁਝ ਹੀ ਦਿਨਾਂ 'ਚ ਲੋਕ ਸੇਵਾ ਲਈ ਡਾਕਟਰੀ ਲਾਈਨ ਵਿਚ ਉਤਰਨਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਭਾਣਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਇਹ 4 ਦੋਸਤ ਇਕੋਂ ਕਾਰ 'ਚ ਸਵਾਰ ਹੋ ਕੇ ਜਾ ਰਹੇ ਸੀ ਕਿ ਕਾਰ ਬਠਿੰਡੇ ਮਾਲ ਰੋਡ ਸੜਕ 'ਚ ਬਣੇ ਡਵਾਈਡਰ ਨਾਲ ਟੱਕਰਾ ਗਈ ਅਤੇ ਇਸ ਹਾਦਸੇ ਵਿਚ ਅਮੋਲਦੀਪ ਸਿੰਘ ਸਮੇਤ ਇਕ ਦੂਸਰੇ ਦੋਸਤ ਦੀ ਮੌਤ ਹੋ ਗਈ ਅਤੇ ਦੋ ਦੋਸਤ ਜ਼ਖ਼ਮੀ ਹੋ ਗਏ। ਏ. ਡੀ. ਜੀ. ਪੀ. ਗੁਰਿੰਦਰ ਸਿੰਘ ਢਿਲੋਂ ਨੇ ਬਠਿੰਡਾ ਨਗਰ ਨਿਗਮ ਨੂੰ ਅਪੀਲ ਕੀਤੀ ਕਿ ਮਾਲ ਰੋਡ 'ਤੇ ਮੌਜੂਦ ਉਸ ਡਵਾਈਡਰ ਨੂੰ ਠੀਕ ਕਰਵਾਇਆ ਜਾਵੇ ਤਾਂ ਕਿ ਅੱਗੇ ਸਮੇਂ 'ਚ ਕੋਈ ਅਜਿਹਾ ਦੁਖਦਾਈ ਹਾਦਸਾ ਨਾ ਵਾਪਰੇ ਕਿਉਂਕਿ ਉਸ ਜਗ੍ਹਾ 'ਤੇ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ।
ਇਹ ਵੀ ਪੜ੍ਹੋ- ਪੁਲਸ ਐਨਕਾਊਂਟਰ 'ਚ ਜ਼ਖ਼ਮੀ ਗੈਂਗਸਟਰ ਰਾਜੂ ਦੀ ਕੱਟਣੀ ਪੈ ਸਕਦੀ ਹੈ ਲੱਤ, ਪੀ.ਜੀ.ਆਈ ਰੈਫ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਜਨਾਲਾ ’ਚ ਕਰੋੜਾਂ ਦੀ ਹੈਰੋਇਨ ਸਣੇ 20 ਰੋਂਦ ਬਰਾਮਦ, ਫਰਾਰ ਹੋਇਆ ਤਸਕਰ
NEXT STORY