ਤਰਨਤਾਰਨ (ਰਮਨ)-ਜ਼ਮੀਨ ਦੀ ਵੱਟ ਨੂੰ ਲੈ ਕੇ ਹੋਈ ਤੂੰ ਤੂੰ ਮੈਂ ਮੈਂ ਦੌਰਾਨ ਦੋ ਸਕੇ ਭਰਾਵਾਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ ਅੱਠ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੂਟਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਦੁੱਗਲਵਾਲਾ ਨੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ 20 ਮਈ ਦੀ ਰਾਤ ਕਰੀਬ 10:30 ਵਜੇ ਜਦੋਂ ਉਹ ਅਤੇ ਉਸਦਾ ਭਰਾ ਗੁਰਜੰਟ ਸਿੰਘ ਘਰ ਜਾ ਰਹੇ ਸਨ ਤਾਂ ਪਿਆਰਾ ਸਿੰਘ ਪੁੱਤਰ ਜਗੀਰ ਸਿੰਘ, ਅਣਖਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਲਜਾਰ ਸਿੰਘ,ਜਤਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀਆਨ ਦੁਗਲਵਾਲਾ ਅਤੇ 4 ਅਣਪਛਾਤੇ ਵਿਅਕਤੀਆਂ ਵੱਲੋਂ ਰਸਤਾ ਰੋਕਦੇ ਹੋਏ ਉਨ੍ਹਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ ਗਈਆਂ ਸਨ। ਜਿਸ ਦੇ ਚੱਲਦਿਆਂ ਉਹ ਦੋਵੇਂ ਹਸਪਤਾਲ ਵਿਚ ਜੇਰੇ ਇਲਾਜ ਰਹੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਖੁਸ਼ੀਆਂ ਵਿਚਾਲੇ ਪਏ ਵੈਣ, ਵਿਦੇਸ਼ ਜਾਣ ਤੋਂ ਇਕ ਦਿਨ ਪਹਿਲਾਂ ਨੌਜਵਾਨ ਪੁੱਤ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਪਿੰਡ ਰਤਨ ਖੁਰਦ 'ਚ 2 ਕਰੋੜ ਦੀ ਹੈਰੋਇਨ ਬਰਾਮਦ
NEXT STORY