ਅੰਮ੍ਰਿਤਸਰ (ਨੀਰਜ)- ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਪਰਾਲੀ ਦੀ ਅੱਗ ਬੁੱਝਣ ਦਾ ਨਾਂ ਨਹੀਂ ਲੈ ਰਿਹਾ ਹੈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਨਵ-ਨਿਯੁਕਤ ਡੀ. ਸੀ. ਘਨਸ਼ਿਆਮ ਥੋਰੀ ਨੇ ਖੁਦ ਕਮਾਨ ਸੰਭਾਲਦਿਆਂ ਖੇਤਾਂ ਵਿਚ ਜਾ ਕੇ ਪਰਾਲੀ ਦੀ ਅੱਗ ਨੂੰ ਬੁਝਾਇਆ। ਜਾਣਕਾਰੀ ਅਨੁਸਾਰ ਪਿੰਡ ਇੱਬਣ ਵਿਚ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਡੀ. ਸੀ. ਖੁਦ ਏ. ਡੀ. ਸੀ. ਹਰਪ੍ਰੀਤ ਸਿੰਘ, ਐੱਸ. ਡੀ. ਐੱਮ. ਵਿਕਾਸ ਕੁਮਾਰ, ਤਹਿਸੀਲਦਾਰ ਅਮਰਜੀਤ ਸਿੰਘ ਸਮੇਤ ਪ੍ਰਦੂਸ਼ਣ ਕੰਟਰੋਲ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਮੌਕੇ ’ਤੇ ਪੁੱਜੇ ਅਤੇ ਕਾਰਵਾਈ ਕੀਤੀ । ਆਗਜਨੀ ਵਾਹਨ ਲੈ ਕੇ ਪਰਾਲੀ ਦੀ ਅੱਗ ਨੂੰ ਪਾਣੀ ਦੇ ਨਾਲ ਬੁਝਾਇਆ। ਇੰਨਾ ਹੀ ਨਹੀਂ ਡੀ. ਸੀ. ਨੇ ਪਰਾਲੀ ਸਾੜਨ ਵਾਲੇ ਕਿਸਾਨ ਨੂੰ ਸਮਝਾਇਆ ਕਿ ਉਹ ਭਵਿੱਖ ਵਿਚ ਪਰਾਲੀ ਨਾ ਸਾੜਨ, ਕਿਉਂਕਿ ਅਜਿਹਾ ਕਰਨ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਕਿਸਾਨਾਂ ਦੀ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਹੌਲੀ-ਹੌਲੀ ਖ਼ਤਮ ਹੋ ਜਾਂਦੀ ਹੈ ਅਤੇ ਇੱਕ ਸਮਾਂ ਅਜਿਹਾ ਆਉਂਦਾ ਹੈ, ਜਦੋਂ ਜ਼ਮੀਨ ਬੰਜਰ ਹੋ ਜਾਂਦੀ ਹੈ। ਡੀ. ਸੀ. ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮ ਹਨ, ਇਸ ਲਈ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨ ਲਈ ਮਜ਼ਬੂਰ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ 275 ਨੋਡਲ ਅਫ਼ਸਰ ਅਤੇ 55 ਕਲੱਸਟਰ ਅਫ਼ਸਰ ਫੀਲਡ ਵਿਚ ਤਾਇਨਾਤ ਕੀਤੇ ਗਏ ਹਨ ਪਰ ਫਿਰ ਵੀ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਨਹੀਂ ਗੁਰੇਜ਼ ਕਰ ਰਹੇ। ਸਥਿਤੀ ਇਹ ਹੈ ਕਿ ਪੰਜਾਬ ਦਾ ਅੰਮ੍ਰਿਤਸਰ ਜ਼ਿਲ੍ਹਾ ਇਸ ਸਮੇਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ ਅਤੇ ਪਹਿਲੇ ਨੰਬਰ ਵੱਲ ਵਧ ਰਿਹਾ ਹੈ।
ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਖੁਦ ਮੌਕੇ ’ਤੇ ਜਾਣ ਐੱਸ. ਡੀ. ਐੱਮਜ਼
ਡੀ. ਸੀ. ਨੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਪ੍ਰਦੂਸ਼ਣ ਕੰਟਰੋਲ ਵਿਭਾਗ, ਖੇਤੀਬਾੜੀ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਮੀਟਿੰਗ ਕਰ ਕੇ ਹਦਾਇਤ ਕੀਤੀ ਕਿ ਪਰਾਲੀ ਸਾੜਨ ਸਬੰਧੀ ਸੂਚਨਾ ਮਿਲਣ ’ਤੇ ਸਮੂਹ ਐੱਸ. ਡੀ. ਐੱਮ. ਏਜ਼ ਖੁਦ ਮੌਕੇ ’ਤੇ ਪੁੱਜਣ। ਜਾਣਕਾਰੀ ਅਨੁਸਾਰ ਡੀ. ਸੀ. ਦੀਆਂ ਹਦਾਇਤਾਂ ਤੋਂ ਬਾਅਦ ਪੂਰੇ ਜ਼ਿਲ੍ਹੇ ਵਿਚ ਟੀਮਾਂ ਸਰਗਰਮ ਰਹੀਆਂ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਵਰਤੋਂ ਕਰ ਕੇ 18 ਤੋਂ ਵੱਧ ਖੇਤਾਂ ਵਿਚ ਪਰਾਲੀ ਦੀ ਅੱਗ ਬੁਝਾਇਆ ਗਿਆ। ਐੱਸ. ਡੀ. ਐੱਮ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਅਜਨਾਲਾ ਖੇਤਰ ਵਿਚ ਭਲਾ ਪਿੰਡ ਦੇ ਆਲੇ-ਦੁਆਲੇ ਕਈ ਥਾਵਾਂ ’ਤੇ ਅੱਗ ਬੁਝਾਈ ਗਈ। ਤਹਿਸੀਲਦਾਰ ਲੋਪੋਕੇ ਪਰਮਪ੍ਰੀਤ ਸਿੰਘ ਗੁਰਾਇਆ ਨੇ ਦੱਸਿਆ ਕਿ ਹਰਸ਼ਾ ਛੀਨਾ ਵਿਚ 5 ਥਾਵਾਂ ’ਤੇ ਅੱਗ ਬੁਝਾਈ ਗਈ। ਐੱਸ. ਡੀ. ਐੱਮ. 2 ਵਿਕਾਸ ਕੁਮਾਰ ਵਲੋਂ ਗੁਰੂਵਾਲੀ ਅਤੇ ਇੱਬਣ ਦੇ ਇਲਾਕੇ ਵਿਚ ਅੱਗ ਬੁਝਾਈ। ਐੱਸ. ਡੀ. ਐੱਮ. ਬਾਬਾ ਬਕਾਲਾ ਅਮਨਦੀਪ ਸਿੰਘ ਨੇ ਆਪਣੀ ਟੀਮ ਨਾਲ ਨਿਰੰਜਣਪੁਰ, ਫੱਤੂਭੀਲਾ ਅਤੇ ਬਾਬਾ ਬਕਾਲਾ ਦੇ ਖੇਤਰਾਂ ਵਿਚ ਪਰਾਲੀ ਦੀ ਅੱਗ ਨੂੰ ਬੁਝਾਇਆ। ਤਹਿਸੀਲਦਾਰ ਨਵਕੀਰਤ ਸਿੰਘ ਰੰਧਾਵਾ ਅਤੇ ਤਹਿਸੀਲਦਾਰ ਅਮਰਜੀਤ ਸਿੰਘ ਵੱਲੋਂ ਸ਼ਹਿਰੀ ਖੇਤਰਾਂ ਵਿਚ ਪਰਾਲੀ ਦੀ ਅੱਗ ਨੂੰ ਬੁਝਾਇਆ ਗਿਆ।
ਇਹ ਵੀ ਪੜ੍ਹੋ- ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲੰਗਰ 'ਚ ਬਣਨਗੀਆਂ ਭਾਰਤੀ ਸਬਜ਼ੀਆਂ, ਕੇਂਦਰ ਦੀ ਵੱਡੀ ਪਹਿਲਕਦਮੀ
ਵਾਤਾਵਰਣ ਵਿਭਾਗ ਨੇ ਪਰਾਲੀ ਸਾੜਨ ਦੇ ਮਾਮਲੇ ’ਚ ਵਾਯੂ ਐਕਟ ਤਹਿਤ 10 ਕਿਸਾਨਾਂ ਖ਼ਿਲਾਫ਼ ਕੀਤੀ ਸ਼ਿਕਾਇਤ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਵਾਤਾਵਰਣ ਵਿਭਾਗ ਨੇ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਭਾਗ ਵੱਲੋਂ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਅੰਮ੍ਰਿਤਸਰ ਕੋਲ ਪੰਜ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿਚ ਵਾਯੂ ਐਕਟ ਤਹਿਤ ਦਸ ਕਿਸਾਨਾਂ ਨੂੰ ਕਥਿਤ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਵਾਤਾਵਰਣ ਇੰਜੀਨੀਅਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਨਾਗਕਲਾਂ ਦੇ ਵਾਸੀ ਸੰਤੋਖ ਸਿੰਘ, ਸਠਿਆਲਾ ਦੇ ਵਾਸੀ ਕੰਵਲਜੀਤ ਸਿੰਘ, ਬਲਿਆਮੰਜਪੁਰ ਦੇ ਵਾਸੀ ਪਰਮਜੀਤ ਕੌਰ, ਖਾਸਾ ਦੇਵਾਸੀ ਜੱਸਾ ਸਿੰਘ, ਰਮਨਦੀਪ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ, ਗੁਰੋ, ਬੀਰੋ, ਨਰਿੰਦਰ ਕੌਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਐਕਟ ਤਹਿਤ ਮੁਲਜ਼ਮ ਪਾਏ ਜਾਣ ’ਤੇ ਤਿੰਨ ਮਹੀਨੇ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਵਿਵਸਥਾ ਹੈ।
ਇਹ ਵੀ ਪੜ੍ਹੋ- ਇਟਲੀ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਇਕ ਹੋਰ ਸ਼ਹਿਰ ਲਈ ਸ਼ੁਰੂ ਹੋਈ ਸਿੱਧੀ ਉਡਾਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਸਾਰੇ ਪ੍ਰਮੁੱਖ ਸ਼ਹਿਰਾਂ ’ਚ ਵੱਡੇ ਪ੍ਰੋਗਰਾਮ ਕਰਨ ’ਚ ‘ਆਪ’ ਰਹੀ ਸਫ਼ਲ
NEXT STORY