ਗੁਰਦਾਸਪੁਰ, (ਹਰਮਨਪ੍ਰੀਤ ਸਿੰਘ)—ਫਿਰੋਜ਼ਪੁਰ ਜ਼ਿਲੇ ਦੇ ਸਿਵਲ ਹਸਪਤਾਲ 'ਚ ਇਕ ਡਾਕਟਰ ਵੱਲੋਂ ਔਰਤ ਮਰੀਜ਼ ਦੀ ਕੀਤੀ ਗਈ ਕੁੱਟ-ਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਜ਼ਿਲਾ ਗੁਰਦਾਸਪੁਰ ਨਾਲ ਸਬੰਧਤ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਨੌਜਵਾਨ ਸਮਾਜ ਸੇਵੀ ਸੁਨੀਲ ਦੱਤ ਅਤੇ ਉਨ੍ਹਾਂ ਦੀ ਸੰਸਥਾ ਨੇ ਇਹ ਮਾਮਲਾ ਪੰਜਾਬ ਔਰਤ ਕਮਿਸ਼ਨ ਦੇ ਧਿਆਨ 'ਚ ਲਿਆਂਦਾ ਹੈ।
ਔਰਤ ਕਮਿਸ਼ਨ ਨੂੰ ਉਕਤ ਡਾਕਟਰ ਖਿਲਾਫ ਲਿਖਤੀ ਸ਼ਿਕਾਇਤ ਦੇਣ ਉਪਰੰਤ ਸ੍ਰੀ ਸੁਨੀਲ ਦੱਤ ਨੇ ਦੱਸਿਆ ਕਿ ਇਹ ਮਾਮਲਾ ਜਿਥੇ ਕਾਨੂੰਨ ਦੀ ਘੋਰ ਉਲੰਘਣਾ ਹੈ, ਉਸ ਦੇ ਨਾਲ ਹੀ ਡਾਕਟਰ ਵੱਲੋਂ ਦਿਖਾਈ ਗਈ ਕਰੂਰਤਾ ਅਤੇ ਉਸ ਦਾ ਵਿਵਹਾਰ ਡਾਕਟਰੀ ਦੇ ਪਵਿੱਤਰ ਪੇਸ਼ੇ ਅਤੇ ਸਮਾਜਕ ਕਦਰਾਂ-ਕੀਮਤਾਂ ਦੇ ਵੀ ਉਲਟ ਹੈ। ਉਨ੍ਹਾਂ ਕਿਹਾ ਕਿ ਕਿਸੇ ਔਰਤ ਨੂੰ ਇਸ ਤਰ੍ਹਾਂ ਵਾਲਾਂ ਤੋਂ ਫੜ ਕੇ ਕੁੱਟਣ ਅਤੇ ਜ਼ਲੀਲ ਕਰਨਾ ਕਿਸੇ ਤਰ੍ਹਾਂ ਨਾਲ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਸ ਲਈ ਉਨ੍ਹਾਂ ਨੇ ਅੱਜ ਇਹ ਮਾਮਲਾ ਪੰਜਾਬ ਔਰਤ ਕਮਿਸ਼ਨ ਦੇ ਧਿਆਨ 'ਚ ਲਿਆ ਕੇ ਇਹ ਮੰਗ ਕੀਤੀ ਹੈ ਕਿ ਇਸ ਡਾਕਟਰ 'ਤੇ ਤੁਰੰਤ ਸਬੰਧਤ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਔਰਤ ਦੀ ਸੁਰੱਖਿਆ ਦਾ ਪ੍ਰਬੰਧ ਕਰਨ ਤੋਂ ਇਲਾਵਾ ਉਸ ਦਾ ਇਲਾਜ ਵੀ ਮੁਫ਼ਤ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਔਰਤ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਮੈਡੀਕਲ ਕੌਂਸਲ ਆਫ਼ ਇੰਡੀਆ ਅਤੇ ਸਿਹਤ ਵਿਭਾਗ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਡਾਕਟਰ ਵਿਰੁੱਧ ਬਣਦੀ ਕਾਰਵਾਈ ਕਰੇ।
ਕਿਸਾਨਾਂ 'ਤੇ ਪਾਵਰਕਾਮ ਅਧਿਕਾਰੀਆਂ ਦਾ ਰੇੜਕਾ ਹੋਇਆ ਖ਼ਤਮ
NEXT STORY