ਹਰਸ਼ਾ ਛੀਨਾ (ਭੱਟੀ, ਰਾਜਵਿੰਦਰ, ਨਿਰਵੈਲ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕੁੱਕੜਾਂਵਾਲਾ ਵਿਖੇ 'ਜਿੱਤੇਗਾ ਬਲਾਕ, ਜਿੱਤੇਗੀ ਕਾਂਗਰਸ’ ਦੇ ਬੈਨਰ ਹੇਠ ਕਰਵਾਈ ਗਈ ਰੈਲੀ ਦੌਰਾਨ ਬੋਲਦਿਆਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਦੀ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਪਰਚਾ ਦਰਜ ਕਰਨ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਲੋਕਤੰਤਰ ਅੰਦਰ ਹਰ ਇਨਸਾਨ ਨੂੰ ਆਪਣੀ ਗੱਲ ਕਰਨ ਦਾ ਹੱਕ ਜੋ ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਗਏ ਸੰਵਿਧਾਨ ਨੇ ਦਿੱਤਾ ਹੈ। ਜੇਕਰ ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ਹੈਂਡ ਗ੍ਰੇਨੇਡਾਂ ਬਾਰੇ ਚਤਾਇਆ ਹੈ ਤਾਂ ਉਨ੍ਹਾਂ ’ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ ਤੇ ਕੱਲ ਨੂੰ ਪੰਜਾਬ ਦੀ ਸਮੁੱਚੀ ਕਾਂਗਰਸ ਪਾਰਟੀ ਉਨ੍ਹਾਂ ਨੂੰ ਨਾਲ ਲੈ ਕੇ ਮੋਹਾਲੀ ਥਾਣੇ ’ਚ ਪੇਸ਼ੀ ਲਈ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਆਰਥਿਕ ਤੌਰ ’ਤੇ ਕਾਫ਼ੀ ਪੱਛੜ ਗਿਆ ਹੈ ਤੇ ਪੰਜਾਬ ਸਿਰ ਸਵਾ 400 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ ਤੇ ਭਗਵੰਤ ਮਾਨ ਦੇ ਮੰਤਰੀ ਸਕੂਲਾਂ ’ਚ ਪਖਾਨਿਆਂ ਦੇ ਉਦਘਾਟਨ ਕਰਨ ਨੂੰ ਵਿਕਾਸ ਸਮਝੀ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ’ਚ ਅੱਜ ਨਸ਼ੇ, ਗੁੰਡਾਗਰਦੀ ਤੇ ਗੈਂਗਸਟਰਵਾਦ ਪੂਰੀ ਤਰ੍ਹਾਂ ਨਾਲ ਆਪਣੀ ਚਰਮ ਸੀਮਾ ’ਤੇ ਹਨ ਤੇ ਆਏ ਦਿਨ ਕਤਲੋ ਗਾਰਤ, ਲੁੱਟਾਂ-ਖੋਹਾਂ ਆਮ ਗੱਲ ਹੋ ਗਈ ਹੈ ਤੇ ਲੋਕਾਂ ਦਾ ਬਾਹਰ ਨਿਕਲਣਾ ਮੁਹਾਲ ਹੋਇਆ ਪਿਆ ਹੈ।
ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਜੇਕਰ 2027 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਹੈ ਤੇ ਹੁਣ ਤੋਂ ਹੀ ਬੂਥ ਪੱਧਰ ’ਤੇ ਵਰਕਰਾਂ ਨੂੰ ਡਟ ਕੇ ਕੰਮ ਕਰਨਾ ਹੋਵੇਗਾ ਤੇ ਘਰ-ਘਰ ਜਾ ਕੇ ਕਾਂਗਰਸ ਪਾਰਟੀ ਲਈ ਵੋਟਾਂ ਮੰਗਣੀਆਂ ਪੈਣਗੀਆਂ ਤਾਂ ਹੀ ਪੰਜਾਬ ’ਚੋਂ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਭਾਜਪਾ ਦਾ ਸਫਾਇਆ ਕੀਤਾ ਜਾ ਸਕਦਾ ਹੈ। ਉਨ੍ਹਾਂ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ 2027 ’ਚ 25 ਤੋਂ 30 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ ਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ।
ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
NEXT STORY