ਅੰਮ੍ਰਿਤਸਰ (ਰਮਨ)- ਲਗਭਗ ਇਕ ਸਾਲ ਦੀ ਮੰਦੀ ਤੋਂ ਬਾਅਦ ਅੰਮ੍ਰਿਤਸਰ ਵਿਚ ਸੈਰ-ਸਪਾਟਾ ਗਤੀਵਿਧੀਆਂ ਨੇ ਫਿਰ ਤੋਂ ਰਫ਼ਤਾਰ ਫੜ ਲਈ ਹੈ। ਸ਼ਹਿਰ ਦੇ ਪ੍ਰਮੁੱਖ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਅਸਥਾਨਾਂ ’ਤੇ ਇਨੀਂ ਦਿਨੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ, ਜਿਸ ਨਾਲ ਪੂਰੇ ਸ਼ਹਿਰ ਵਿਚ ਰੌਣਕ ਪਰਤ ਆਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਚ ਸ਼ਰਧਾਲੂਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉੱਥੇ ਹੀ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ’ਤੇ ਵੀ ਸੈਲਾਨੀਆਂ ਦੀ ਵੱਡੀ ਆਮਦ ਦਰਜ ਕੀਤੀ ਜਾ ਰਹੀ ਹੈ। ਖ਼ਾਸ ਕਰ ਕੇ ਵੀਕੈਂਡ ਅਤੇ ਛੁੱਟੀਆਂ ਦੌਰਾਨ ਸ਼ਹਿਰ ਵਿਚ ਸੈਲਾਨੀਆਂ ਦੀ ਗਿਣਤੀ ਕਈ ਗੁਣਾ ਵੱਧ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਸੈਰ-ਸਪਾਟੇ ਵਿਚ ਆਈ ਇਸ ਤੇਜ਼ੀ ਦਾ ਸਿੱਧਾ ਅਸਰ ਸਥਾਨਕ ਕਾਰੋਬਾਰ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਹੋਟਲ, ਗੈਸਟ ਹਾਊਸ ਅਤੇ ਟ੍ਰੈਵਲ ਏਜੰਸੀਆਂ ਮੁਤਾਬਕ ਬੁਕਿੰਗ ਵਿਚ ਪਿਛਲੇ ਕੁਝ ਸਮੇਂ ਵਿਚ ਵੱਡਾ ਉਛਾਲ ਆਇਆ ਹੈ। ਕਈ ਹੋਟਲਾਂ ਵਿਚ ‘ਓਕਿਊਪੈਂਸੀ’ 80 ਤੋਂ 90 ਫ਼ੀਸਦੀ ਤੱਕ ਪਹੁੰਚ ਚੁੱਕੀ ਹੈ, ਜੋ ਪਿਛਲੇ ਮਹੀਨਿਆਂ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ। ਹੈਰੀਟੇਜ ਸਟ੍ਰੀਟ, ਹਾਲ ਬਾਜ਼ਾਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਦੁਕਾਨਦਾਰਾਂ ਦੇ ਚਿਹਰੇ ’ਤੇ ਵੀ ਖ਼ੁਸ਼ੀ ਸਾਫ਼ ਝਲਕ ਰਹੀ ਹੈ। ਲੰਬੇ ਸਮੇਂ ਬਾਅਦ ਵਪਾਰ ਵਿਚ ਆਈ ਤੇਜ਼ੀ ਨੇ ਛੋਟੇ ਕਾਰੋਬਾਰੀਆਂ ਨੂੰ ਰਾਹਤ ਦਿੱਤੀ ਹੈ। ਸਟ੍ਰੀਟ ਫੂਡ ਅਤੇ ਸਥਾਨਕ ਉਤਪਾਦਾਂ ਦੀ ਵਿਕਰੀ ਵਿਚ ਵੀ ਵਾਧਾ ਹੋਇਆ ਹੈ। ਆਉਣ ਵਾਲੇ ਤਿਉਹਾਰਾਂ ਅਤੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸੈਲਾਨੀਆਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10 ਮਹੀਨੇ ਪਹਿਲਾਂ ਬਣਿਆ ਕਰੋੜਾਂ ਦਾ ਪੁਲ ਹੁਣ...
ਪ੍ਰਸ਼ਾਸਨ ਵੱਲੋਂ ਵੀ ਸੈਲਾਨੀਆਂ ਦੀ ਸਹੂਲਤ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ, ਸੁਰੱਖਿਆ ਵਧਾਈ ਗਈ ਹੈ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਵਾਧੂ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ ਪਰਿਵਾਰ ਵੱਲੋਂ 24 ਘੰਟੇ ਦਾ ਅਲਟੀਮੇਟਮ
ਇਕ ਸਾਲ ਠੱਪ ਰਿਹਾ ਕਾਰੋਬਾਰ
ਪਿਛਲੇ ਇਕ ਸਾਲ ਦੀ ਗੱਲ ਕਰੀਏ ਤਾਂ ਪਹਿਲਗਾਮ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਸਰ ਵਿਚ ਕਾਰੋਬਾਰ ਲਗਭਗ ਠੱਪ ਰਿਹਾ। ਅੰਮ੍ਰਿਤਸਰ ਦਾ ਜ਼ਿਆਦਾਤਰ ਕਾਰੋਬਾਰ ਸੈਲਾਨੀਆਂ ’ਤੇ ਨਿਰਭਰ ਹੈ। ਸੈਲਾਨੀਆਂ ਦੇ ਨਾ ਆਉਣ ਕਾਰਨ ਕਈ ਲੋਕਾਂ ਦਾ ਕਾਰੋਬਾਰ ਤਬਾਹ ਹੋ ਚੁੱਕਾ ਸੀ ਅਤੇ ਸ਼ਹਿਰ ਦੇ ਕਈ ਹੋਟਲ ਤੇ ਰੈਸਟੋਰੈਂਟ ਬੰਦ ਹੋ ਕੇ ਵਿਕਣ ਦੀ ਕਗਾਰ ’ਤੇ ਪਹੁੰਚ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
BIG BREAKING: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ
NEXT STORY