ਅੰਮ੍ਰਿਤਸਰ (ਦਲਜੀਤ)-ਸੰਯੁਕਤ ਕਿਸਾਨ ਮੋਰਚੇ ਦੀ ਕੌਮੀ ਤਾਲਮੇਲ ਕਮੇਟੀ ਵਿਚ ਸ਼ਾਮਲ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦੇ ਵਫਦ ਨੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਦੋ ਮੰਗ ਪੱਤਰ ਸੌਂਪੇ। ਜਿਸ ਵਿਚ ਮੰਗ ਕੀਤੀ ਕਿ ਸੰਸਦ ਦੇ ਆ ਰਹੇ ਬਜਟ ਸੈਸ਼ਨ ਵਿਚ ਕਿਸਾਨਾਂ ਦੀਆਂ ਸਮੂਹ ਫਸਲਾਂ ਲਈ ਡਾਕਟਰ ਸਵਾਮੀਨਾਥਨ ਦੇ ਫਾਰਮੂਲੇ ਅਨੁਸਾਰ ਐੱਮ. ਐੱਸ. ਪੀ. ਮਿੱਥੀ ਜਾਵੇ ਅਤੇ ਇਸ ਉਪਰ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ, ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਮਜ਼ਦੂਰਾਂ ਸਿਰ ਚੜਿਆ ਕਰਜ਼ਾ ਮੁਆਫ ਕੀਤਾ ਜਾਵੇ, ਲੋਕ ਵਿਰੋਧੀ ਬਿਜਲੀ ਬਿੱਲ ਵਾਪਸ ਲਿਆ ਜਾਵੇ ਆਦਿ ਦੀ ਅਵਾਜ਼ ਬੁਲੰਦ ਕੀਤੀ ਜਾਵੇ।
ਇਹ ਵੀ ਪੜ੍ਹੋ- ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ 'ਚ ਹੋਏ ਪੇਸ਼
ਵਫ਼ਦ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸੰਸਦ ਔਜਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਚਾਰ ਚਰਚਾ ਕਰ ਕੇ ਕਿਸਾਨਾਂ ਲਈ ਐੱਮ. ਐੱਸ. ਪੀ. ਦਾ ਗਰੰਟੀ ਕਾਨੂੰਨ ਅਤੇ ਕਰਜ਼ਾ ਰੱਦ ਕਰਨ ਲਈ ਪ੍ਰਾਈਵੇਟ ਬਿੱਲ ਲਿਆਵੇਗੀ। ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਦੂਸਰਾ ਮੰਗ-ਪੱਤਰ ਜੋ ਪ੍ਰਧਾਨ ਮੰਤਰੀ ਦੇ ਨਾਂ ਹੈ ਉਹ ਪ੍ਰਧਾਨ ਮੰਤਰੀ ਨੂੰ ਦਿੱਤਾ ਜਾਵੇ ਅਤੇ ਅਤੇ ਮੰਗ ਕੀਤੀ ਜਾਵੇ ਕਿ ਮਹਾਨ ਦਿੱਲੀ ਅੰਦੋਲਨ ਸਮੇਂ ਸਰਕਾਰ ਵੱਲੋਂ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕੀਤਾ ਸੀ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਇਹ ਵੀ ਪੜ੍ਹੋ- ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਦੀ ਰੇਡ ਦੇਖ 2 ਥਾਈ ਕੁੜੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ
ਐੱਮ. ਪੀ. ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਦਿਸ਼ਾ ਵਿਚ ਕਾਰਗਰ ਕਦਮ ਚੁੱਕਣਗੇ। ਵਫ਼ਦ ਵਿਚ ਡਾ. ਸਤਨਾਮ ਸਿੰਘ ਅਜਨਾਲਾ ਕੌਮੀ ਤਾਲਮੇਲ ਕਮੇਟੀ ਮੈਂਬਰ ਸੰਯੁਕਤ ਕਿਸਾਨ ਮੋਰਚਾ, ਕੁਲਵੰਤ ਸਿੰਘ ਮੱਲੂਨੰਗਲ, ਧਨਵੰਤ ਸਿੰਘ ਖਤਰਾਏ ਕਲਾਂ ਸੀਨੀਅਰ ਸੂਬਾਈ ਆਗੂ ਕਿਰਤੀ ਕਿਸਾਨ ਯੂਨੀਅਨ ਪੰਜਾਬ, ਹਰਪਾਲ ਸਿੰਘ ਛੀਨਾ, ਜਤਿੰਦਰ ਸਿੰਘ ਛੀਨਾ ਸੂਬਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਣਹਾਨੀ ਮਾਮਲੇ 'ਚ ਬਿਕਰਮ ਮਜੀਠੀਆ ਮਾਨਯੋਗ ਅਦਾਲਤ 'ਚ ਹੋਏ ਪੇਸ਼
NEXT STORY