ਤਰਨਤਾਰਨ (ਰਮਨ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ ਦੋ ਧਿਰਾਂ ਵਿੱਚ ਹੋਏ ਮਾਮੂਲੀ ਤਕਰਾਰ ਨੇ ਉਸ ਵੇਲੇ ਖੂਨੀ ਰੂਪ ਧਾਰਨ ਕਰ ਲਿਆ, ਜਦੋਂ ਇਕ ਧਿਰ ਵੱਲੋਂ ਚਲਾਈਆਂ ਗੋਲੀਆਂ ਨਾਲ ਦੋ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰਦੇ ਹੋਏ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼
ਮਿਲੀ ਜਾਣਕਾਰੀ ਦੇ ਅਨੁਸਾਰ ਵੀਰਵਾਰ ਦੁਪਹਿਰ ਸਮੇਂ ਮੁਰਾਦਪੁਰਾ ਮੁਹੱਲੇ ਵਿਚ ਮਨਾਏ ਜਾਣ ਵਾਲੇ ਮੇਲੇ ਨੂੰ ਲੈ ਕੇ ਜਿੱਥੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦੋ ਧਿਰਾਂ ਵਿਚ ਮਾਮੂਲੀ ਗੱਲ ਨੂੰ ਲੈ ਕੇ ਇਕ-ਦੂਸਰੇ ਨਾਲ ਤਕਰਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਦੋਵਾਂ ਧਿਰਾਂ ਦੇ ਕਰੀਬ ਇਕ ਦਰਜਨ ਨੌਜਵਾਨ ਨਵੀਂ ਦਾਣਾ ਮੰਡੀ ਵਿਖੇ ਲੜਾਈ ਕਰਨ ਲਈ ਪੁੱਜ ਗਏ, ਜਿੱਥੇ ਇਕ ਧਿਰ ਵਿਚ ਮੌਜੂਦ ਜਸ਼ਨ ਨਾਮਦੇਵ ਵਿਅਕਤੀ ਜੋ ਮੁਰਾਦਪੁਰਾ ਦਾ ਨਿਵਾਸੀ ਹੈ, ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਫਾਇਰਿੰਗ ਦੌਰਾਨ ਦੋ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਮੌਕੇ ’ਤੇ ਪੁੱਜਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮੁਰਾਦਪੁਰਾ ਦੇ ਨਿਵਾਸੀ ਦੋ ਧਿਰਾਂ ਵਿਚ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋਇਆ ਸੀ, ਜਿਸ ਤੋਂ ਬਾਅਦ ਜਸ਼ਨ ਨਾਮ ਦੇ ਵਿਅਕਤੀ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਫਾਇਰਿੰਗ ਵਿਚ ਰਵੀ ਅਤੇ ਜਸ਼ਨ ਜੋ ਮੁਰਾਦਪੁਰਾ ਦੇ ਨਿਵਾਸੀ ਹਨ, ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
NEXT STORY