ਤਰਨਤਾਰਨ (ਰਮਨ)-ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰਨ ਜਾ ਰਹੇ ਵਿਅਕਤੀ ਨੂੰ ਘੇਰ ਕੇ ਉਸ ਦੀ ਫਾਈਲ ਖੋਹਣ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਕੁੱਲ ਛੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੱਪੜਾ ਵਪਾਰੀ ਦੇ ਮੁੰਡੇ ਨੇ ਆਪਣੇ ਆਪ ਨੂੰ ਮਾਰੀ ਗੋਲੀ
ਪਰਮਾਤਮਾ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਸਰਹਾਲੀ ਕਲਾਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ 1 ਅਕਤੂਬਰ ਨੂੰ ਉਹ ਬਲਾਕ ਦਫਤਰ ਨੌਸ਼ਹਿਰਾ ਪੰਨੂਆਂ ਵਿਖੇ ਸਤਨਾਮ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਨੌਸ਼ਿਹਰਾ ਪੰਨੂਆਂ ਪੰਜਾਬ ਦੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਸਰਪੰਚ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਫਾਰਮ ਮੁਕੰਮਲ ਭਰ ਕੇ ਜਮ੍ਹਾ ਕਰਵਾਉਣ ਗਏ ਸਨ, ਜਿੱਥੇ ਉਸ ਨੂੰ ਮੁਖਤਾਰ ਸਿੰਘ ਨੇ ਜੱਫਾ ਪਾ ਫੜ੍ਹ ਲਿਆ ਅਤੇ ਪੰਜ-ਛੇ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਹੱਥੋਂ ਜ਼ਬਰੀ ਉਸਦੀ ਨਾਮਜ਼ਦਗੀ ਫਾਰਮ ਵਾਲੀ ਫਾਈਲ ਫੜ੍ਹ ਕੇ ਪਾੜ ਕੇ ਸੁੱਟ ਦਿੱਤੀ ਅਤੇ ਕਿਹਾ ਕਿ ਤੈਨੂੰ ਸਰਪੰਚੀ ਦੀ ਚੋਣ ਨਹੀਂ ਲੜਨ ਦੇਣੀ, ਜੇਕਰ ਹੁਣ ਉਹ ਨਾਮਜ਼ਦਗੀ ਫਾਰਮ ਭਰਨ ਲਈ ਆਇਆ ਤਾਂ ਉਹ ਜਿਉਂਦਾ ਵਾਪਸ ਨਹੀਂ ਜਾਵੇਗਾ, ਜਿਸ ’ਤੇ ਉਹ ਜਾਨ ਬਚਾ ਕੇ ਉਥੋਂ ਨਿਕਲਿਆ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਅਧੀਨ ਆਉਂਦੀ ਪੁਲਸ ਚੌਂਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਏ.ਐੱਸ.ਆਈ ਗੱਜਣ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਖਤਾਰ ਸਿੰਘ ਉਰਫ ਕਿਸ਼ਨ ਪੁੱਤਰ ਰਣਜੀਤ ਸਿੰਘ ਵਾਸੀ ਸਰਹਾਲੀ ਕਲਾਂ ਅਤੇ 5 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੱਗ ’ਚ ਸੜਨ ਕਾਰਨ ਵਿਆਹੁਤਾ ਔਰਤ ਦੀ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਚ ਪ੍ਰਾਈਵੇਟ ਵਿਅਕਤੀਆਂ ਦੀ ਵੱਧ ਰਹੀ ਦਖਲਅੰਦਾਜ਼ੀ
NEXT STORY