ਅੰਮ੍ਰਿਤਸਰ (ਜਸ਼ਨ/ਰਮਨ)- ਗੁਰੂ ਨਗਰੀ ਵਿਚ ਪਿਛਲੇ ਕਈ ਦਿਨਾਂ ਤੋਂ ਧੁੰਦ ਨੇ ਕਹਿਰ ਮਚਾਇਆ ਹੋਇਆ ਹੈ। ਪਿਛਲੇ ਤਿੰਨ ਦਿਨਾਂ ਤੋਂ ਸੂਰਜ ਦੇਵਤਾ ਦੇ ਦਰਸ਼ਨ ਨਾ ਹੋਣ ਕਾਰਨ ਠੰਢ ਹੋਰ ਵਧ ਗਈ ਹੈ। ਦਿਨ ਰਾਤ ਸੰਘਣੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਪਿੰਡਾਂ ਦੀ ਹਾਲਤ ਸ਼ਹਿਰਾਂ ਨਾਲੋਂ ਕਿਤੇ ਜ਼ਿਆਦਾ ਤਰਸਯੋਗ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਕਈ ਪਹਾੜੀ ਇਲਾਕਿਆਂ ’ਚ ਲਗਾਤਾਰ ਬਰਫਬਾਰੀ ਹੋਣ ਕਾਰਨ ਸੂਬੇ ਦੇ ਲਗਭਗ ਸਾਰੇ ਮੈਦਾਨੀ ਇਲਾਕਿਆਂ ’ਚ ਠੰਢ ਕਾਫੀ ਵਧ ਗਈ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ਵਿਚ ਇਸੇ ਤਰ੍ਹਾਂ ਦੇ ਮਾੜੇ ਹਾਲਾਤ ਬਣੇ ਰਹਿਣ ਵਾਲੇ ਹਨ, ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ।
ਇਹ ਵੀ ਪੜ੍ਹੋ : ਜੈ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ ਤਰਨਤਾਰਨ, ਸ਼ਾਮ ਨੂੰ ਕੀਤੀ ਜਾਵੇਗੀ ਸੁੰਦਰ ਦੀਪਮਾਲਾ
ਪਹਾੜਾਂ ਦੇ ਉਪਰਲੇ ਇਲਾਕਿਆਂ ’ਚ ਬਰਫ਼ਬਾਰੀ ਹੁੰਦੇ ਹੀ ਉਕਤ ਨਮੀ ਵਾਲੀ ਠੰਢੀ ਹਵਾ ਪੰਜਾਬ ਵੱਲ ਵਧ ਗਈ ਹੈ। ਇਸ ਕਾਰਨ ਪੰਜਾਬ ਭਰ ਦੇ ਜ਼ਿਲ੍ਹਿਆਂ ਵਿਚ ਠੰਢ ਅਤੇ ਹਵਾ ਵਿੱਚ ਨਮੀ ਦੀ ਮਾਤਰਾ ਵੀ ਵਧ ਗਈ ਹੈ। ਇਸ ਕਾਰਨ ਜਿੱਥੇ ਇੱਕ ਪਾਸੇ ਠੰਢ ਦਾ ਕਹਿਰ ਜਾਰੀ ਹੈ, ਉਥੇ ਹੀ ਹਵਾ ਵਿੱਚ ਨਮੀ ਵਧਣ ਕਾਰਨ ਲੋਕ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਭਾਰੀ ਠੰਡ ਕਾਰਨ ਲੋਕਾਂ ਨੂੰ ਜ਼ੁਕਾਮ ਅਤੇ ਗਲੇ ਦੀ ਖਰਾਸ਼ ਦੇ ਸਭ ਤੋਂ ਵੱਧ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ ਵੀ ਦਿਨ ਭਰ ਧੁੰਦ ਦੀ ਚਾਦਰ ਛਾਈ ਰਹੀ ਅਤੇ ਵਿਜ਼ੀਬਿਲਟੀ ਵੀ ਬਹੁਤ ਘੱਟ ਰਹੀ। ਇਸ ਕਾਰਨ ਵਾਹਨ ਚਾਲਕਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਆਪਣੇ ਵਾਹਨਾਂ ਦੀਆਂ ਟੇਲ ਲਾਈਟਾਂ ਜਗ੍ਹਾ ਕੇ ਸੜਕਾਂ ’ਤੇ ਘੁੰਮਦੇ ਦੇਖੇ ਗਏ।
ਇਹ ਵੀ ਪੜ੍ਹੋ : ਭਗਵਾਨ ਸ਼੍ਰੀ ਰਾਮ ਦੀ ਭਗਤੀ ’ਚ ਰੰਗੀ ਗੁਰੂ ਨਗਰੀ, ਦੀਵੇ ਜਗਾ ਕੇ ਅੱਜ ਹੋਵੇਗਾ ਸ਼੍ਰੀ ਰਾਮ ਲੱਲਾ ਦਾ ਸਵਾਗਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕਾਂ ’ਤੇ ਕਾਲ ਬਣ ਕੇ ਦੌੜਦੇ ਓਵਰਲੋਡ ਤੇ ਜਗਾੜੂ ਵਾਹਨ, ਪ੍ਰਸ਼ਾਸਨ ਬੇਖ਼ਬਰ
NEXT STORY