ਅੰਮ੍ਰਿਤਸਰ (ਜਸ਼ਨ)-ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਰਗਣੇ ਸਮੇਤ ਉਸ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 10 ਮੋਬਾਈਲ (ਖੋਹਸ਼ੁਦਾ), 2 ਦਾਤਰ ਲੋਹਾ ਅਤੇ ਇਕ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ ਲਾਅ-ਐਂਡ-ਆਰਡਰ ਆਲਮ ਵਿਜੇ ਸਿੰਘ ਤੇ ਏ. ਡੀ. ਸੀ. ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਏ. ਸੀ. ਪੀ. ਦੱਖਣੀ ਪ੍ਰਵੇਸ਼ ਚੋਪੜਾ ਦੀ ਯੋਗ ਅਗਵਾਈ ਹੇਠ ਥਾਣਾ ਸੁਲਤਾਨਵਿੰਡ ਦੇ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਨੇ ਸ਼ਹਿਰ ਅਤੇ ਦਿਹਾਤੀ ਖੇਤਰਾਂ 7 ਲੁੱਟ-ਖੋਹ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਸਰਗਣੇ ਸਮੇਤ 4 ਮੈਂਬਰਾਂ ਨੂੰ ਕਾਬੂ ਕਰ ਕੇ ਗਿਰੋਹ ਦਾ ਪਰਦਾਫਾਸ਼ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ
ਪੁਲਸ ਅਫਸਰਾਂ ਨੇ ਦੱਸਿਆ ਕਿ ਸਾਧੂ ਰਾਮ ਵਾਸੀ ਗੁਰੂ ਨਾਨਕ ਕਾਲੋਨੀ ਨੇੜੇ ਦਾਣਾ ਮੰਡੀ ਨੇ ਬਿਆਨ ਦਰਜ ਕਰਵਾਇਆ ਸੀ ਕਿ 4-5 ਵਿਆਕਤੀਆ ਨੇ ਦੁਪਹਿਰ ਸਮੇਂ ਉਸ ਕੋਲੋਂ ਅਤੇ ਉਸ ਦੇ ਸਾਥੀ ਅਨੂਪ ਕੁਮਾਰ ਕੋਲੋਂ ਦਾਤਰ ਦਿਖਾ ਕੇ ਮੋਬਾਈਲ ਫੋਨ ਓਪੋ ਅਤੇ ਨਕਦੀ ਦੀ ਖੋਹ ਕੀਤੀ ਹੈ, ਜਿਸ ’ਤੇ ਪੁਲਸ ਨੇ ਸਖ਼ਤ ਕਾਰਵਾਈ ਕਰਦਿਆਂ ਮੁਲਜ਼ਮ ਅਰਸ਼ਦੀਪ ਸਿੰਘ ਉਰਫ ਕੇਲਾ ਪੁੱਤਰ ਸਾਜਨ ਸਿੰਘ ਵਾਸੀ ਕੋਟ ਵਧਾਵਾ ਸਿੰਘ ਤਰਨਤਾਰਨ ਰੋਡ, ਲਵਪ੍ਰੀਤ ਸਿੰਘ ਉਰਫ ਬੁੱਗਾ ਪੁੱਤਰ ਨਿਰਮਲ ਸਿੰਘ ਵਾਸੀ ਭਾਈ ਵੀਰ ਸਿੰਘ ਕਲੋਨੀ ਪਿੰਡ ਮੂਲੇਚੱਕ, ਸ਼ਮਸ਼ੇਰ ਸਿੰਘ ਉਰਫ ਸ਼ੀਲੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੋਟ ਵਧਾਵਾ ਸਿੰਘ ਤਰਨਤਾਰਨ ਰੋਡ, ਕੁਲਜੀਤ ਸਿੰਘ ਉਰਫ ਸਾਬੀ ਪੁੱਤਰ ਗੁਰਦੀਪ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਤਰਨਤਾਰਨ ਰੋਡ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 10 ਮੋਬਾਈਲ, 2 ਦਾਤਰ ਲੋਹਾ ਅਤੇ 1 ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ
ਸ਼ੁਰੂਆਤੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਪਰਮਜੀਤ ਸਿੰਘ ਵਾਸੀ ਦਬੁਰਜੀ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਤੇ ਇਨ੍ਹਾਂ ਮੁਲਜ਼ਮਾਂ ਵੱਲੋਂ ਉਸ ਦੇ ਗੁੱਟ ’ਤੇ ਦਾਤਰ ਮਾਰ ਕੇ ਖੋਹ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਅਰਸ਼ਦੀਪ ਸਿੰਘ ਉਰਫ ਕੇਲਾ ਖਿਲਾਫ਼ 4 ਕੇਸ ਅਤੇ ਕੁਲਜੀਤ ਸਿੰਘ ਉਰਫ ਸਾਬੀ ਖਿਲਾਫ਼ ਇਕ ਕੇਸ ਦਰਜ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਸ ਅਤੇ ਕੈਂਟਰ ਟੱਕਰ ’ਚ ਇਕ ਚਾਲਕ ਦੀ ਮੌਤ, 2 ਜ਼ਖ਼ਮੀ
NEXT STORY