ਬਟਾਲਾ (ਸਾਹਿਲ)-ਪਿੰਡ ਕਾਹਲਵਾਂ ਕੋਲ ਇਕ ਤੇਜ਼ ਰਫਤਾਰ ਬੱਸ ਵੱਲੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰਨ ਦਾ ਸਮਾਚਾਰ ਮਿਲਿਆ ਹੈ। ਇਸ ਘਟਨਾ ’ਚ ਮੋਟਰਸਾਈਕਲ ਚਾਲਕ ਸਮੇਤ ਉਸ ਦੀ ਪਤਨੀ ਅਤੇ ਇਕ ਛੋਟੀ ਬੱਚੀ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਕਰਮ ਸਿੰਘ ਵਾਸੀ ਪਿੰਡ ਥਿੰਦ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਜਵਾਈ ਧਰਮਪਾਲ ਅਤੇ ਉਸ ਦੀ ਪਤਨੀ ਸੁਨੀਤਾ ਅਤੇ ਉਸ ਦੀ ਬੇਟੀ ਦਿਲਪ੍ਰੀਤ ਜੋ ਆਪਣੇ ਮੋਟਰਸਾਈਕਲ ’ਤੇ ਬੈਠ ਕੇ ਪਿੰਡ ਬਸਰਾਵਾਂ ਤੋਂ ਕਾਦੀਆਂ ਨੂੰ ਜਾ ਰਹੇ ਸਨ। ਜਦੋਂ ਪਿੰਡ ਕਾਹਲਵਾਂ ਮੋੜ ਕੋਲ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਨਿੱਜੀ ਕੰਪਨੀ ਦੀ ਬੱਸ ਵੱਲੋਂ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਪਤੀ-ਪਤਨੀ ਸਮੇਤ ਛੋਟੀ ਬੱਚੀ ਸੜਕ ’ਤੇ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਉਨ੍ਹਾਂ ਨੂੰ ਸਥਾਨਕ ਕਾਦੀਆਂ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ
ਉਧਰ ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਵੰਤ ਸਿੰਘ ਮਾਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਲਿਆ ਗਿਆ ਅਤੇ ਉਪਰੰਤ ਬੱਸ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੁਲਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਜੋ ਵੀ ਡਾਕਟਰੀ ਰਿਪੋਰਟ ਆਵੇਗੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ- ਪੁਲਸ ਵਿਭਾਗ ਦੀ ਖੁੱਲ੍ਹੀ ਪੋਲ, ਫੀਲਡ ਕੰਮ ਤੋਂ ਅਣਜਾਣ ਵੱਡੇ ਰੈਂਕ ਦੇ ਅਧਿਕਾਰੀ, G.O. ਤੇ ਇੰਸਪੈਕਟਰ ’ਤੇ ਪਾਉਂਦੇ ਰੋਅਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ’ਚ ਨਕਲੀ ਪਨੀਰ ਤੇ ਖੋਆ ਬਣਾਉਣ ਦਾ ਧੰਦਾ ਜ਼ੋਰਾਂ ’ਤੇ, ਹਿਮਾਚਲ ਪ੍ਰਦੇਸ਼ ’ਚ ਵੀ ਹੁੰਦੈ ਸਪਲਾਈ
NEXT STORY