ਅੰਮ੍ਰਿਤਸਰ (ਜ.ਬ.)- ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਦ੍ਰਿੜ ਯਤਨਾਂ ਤਹਿਤ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ-ਸਰਪੰਚਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਹਾਲ ਵਿਖੇ ਵਿਚਾਰ ਚਰਚਾ ਕੀਤੀ। ਇਸ ਦੌਰੇ ਦਾ ਉਦੇਸ਼ ਮੌਜੂਦਾ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਕਰਨਾ, ਖ਼ਤਰੇ ਦੇ ਵਿਕਾਸ ਨੂੰ ਸਮਝਣਾ ਅਤੇ ਸਰਹੱਦੀ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਦੇ ਮਨੋਬਲ ਨੂੰ ਵਧਾਉਣਾ ਸੀ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ
ਇਸ ਮੌਕੇ ਮੁੱਖ ਸਕੱਤਰ ਪੰਜਾਬ ਵੀ. ਕੇ. ਜੰਜੂਆਂ, ਡੀ. ਜੀ. ਪੀ. ਪੰਜਾਬ ਗੌਰਵ ਯਾਦਵ, ਰਮੇਸ਼ ਕੁਮਾਰ ਗੈਂਟਾ, ਪ੍ਰਭਾਰੀ ਸੈਕਟਰੀ ਅੰਮ੍ਰਿਤਸਰ, ਸਰਵਜੀਤ ਸਿੰਘ, ਪ੍ਰਭਾਰੀ ਸੈਕਟਰੀ ਅੰਮ੍ਰਿਤਸਰ, ਕੇ. ਸ਼ਿਵਾ. ਪ੍ਰਸ਼ਾਦ, ਵਧੀਕ ਚੀਫ਼ ਸੈਕਟਰੀ/ਗਵਰਨਰ ਪੰਜਾਬ, ਡਾ. ਜਸਪਾਲ ਸਿੰਘ ਸੰਧੂ, ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ, ਐੱਸ. ਐੱਸ. ਪੀ. ਤਰਨਤਾਰਨ ਗੁਰਮੀਤ ਸਿੰਘ ਚੌਹਾਨ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਅੰਮ੍ਰਿਤਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਰਾਜਪਾਲ ਨੇ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਮੋਹਰਬਰ ਵਿਅਕਤੀਆਂ ਨਾਲ ਵਿਆਪਕ ਚਰਚਾ ਕੀਤੀ।
ਇਹ ਵੀ ਪੜ੍ਹੋ- ਚਾਵਾਂ ਨਾਲ ਮਾਪਿਆਂ ਨੇ ਇਕਲੌਤੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਸੋਚਿਆ ਵੀ ਨਹੀਂ ਇੰਝ ਹੋਵੇਗੀ ਵਾਪਸੀ
ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਸੂਬਾ ਪੂਰੇ ਭਾਰਤ ਵਿੱਚੋਂ ਵਧੀਆ ਸੂਬਾ ਹੈ ਅਤੇ ਇਸ ਨੇ ਦੇਸ਼ ਦੇ ਅੰਨ ਭੰਡਾਰ ਨੂੰ ਖੁਸ਼ਹਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖ਼ੇਤਰ ਦੇ ਬਹਾਦਰ ਵਸਨੀਕਾਂ ਨੇ ਹਮੇਸ਼ਾ ਹੀ ਗੁਆਂਢੀ ਦੇਸ਼ ਦੇ ਮਾੜੇ ਮਨਸੂਬਿਆਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਸਰਪੰਚਾਂ-ਪੰਚਾਂ ਨੂੰ ਕਿਹਾ ਕਿ ਉਹ ਚੌਕਸ ਰਹਿਣ ਅਤੇ ਸੁਰੱਖਿਆ ਬਲਾਂ ਦੇ ਅੱਖ ਅਤੇ ਕੰਨ ਵਜੋਂ ਕੰਮ ਕਰਨ ਅਤੇ ਆਸਪਾਸ ਹੋ ਰਹੀ ਕੋਈ ਸ਼ੱਕੀ ਗਤੀਵਿਧੀ ਬਾਰੇ ਸੁਰੱਖਿਆ ਬਲਾਂ ਨੂੰ ਚੌਕਸ ਕਰਨ। ਰਾਜਪਾਲ ਨੇ ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਦਾ ਵੀ ਦੌਰਾ ਕੀਤਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ 'ਚ ਫਿਰ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼, BSF ਨੇ ਸੁੱਟਿਆ ਇਕ ਹੋਰ ਡਰੋਨ
NEXT STORY