ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ)-ਸੀਨੀਅਰ ਮੈਡੀਕਲ ਅਫ਼ਸਰ ਕਾਦੀਆਂ ਡਾ. ਰਾਜ ਮਸੀਹ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਨੇ ਕਾਦੀਆਂ ਦੇ ਮੁਹੱਲਾ ਪ੍ਰਤਾਪ ਨਗਰ ’ਚ 61 ਘਰਾਂ ਵਿਚ ਡੇਂਗੂ ਦਾ ਲਾਰਵਾ ਚੈੱਕ ਕੀਤਾ। ਇਸ ਮੌਕੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਡੇਂਗੂ ਇਕ ਇਲਾਜ ਯੋਗ ਬੀਮਾਰੀ ਹੈ, ਜਿਸ ਤੋਂ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰਕੇ ਛੁਟਕਾਰਾ ਪਾਇਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਸਾਫ਼ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ ਅਤੇ ਇਹ ਏਡੀਜ਼ ਨਾਂ ਦੇ ਮੱਛਰ ਦੇ ਲੜਨ ਨਾਲ ਹੁੰਦਾ ਹੈ, ਜੋਕਿ ਸਿਰਫ਼ ਦਿਨ ਸਮੇਂ ਹੀ ਲੜਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਲਖਬੀਰ ਸਿੰਘ, ਬਲਵਿੰਦਰ ਸਿੰਘ, ਸਤਪਾਲ ਸਿੰਘ, ਗੁਰਮੁਖ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ-ਚਾਈਂ-ਚਾਈਂ ਆਸਟ੍ਰੇਲੀਆ ਗਏ ਸੀ ਪਤੀ-ਪਤਨੀ, ਹਾਲਾਤ ਵੇਖ ਹੁਣ ਮੁੜ ਘਰ ਵਾਪਸੀ ਦੀ ਕੀਤੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ
NEXT STORY