ਗੁਰਦਾਸਪੁਰ (ਹਰਮਨ)-ਸਿਵਲ ਸਰਜਨ ਗੁਰਦਾਸਪੁਰ ਡਾ. ਵਿੰਮੀ ਮਹਾਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਜ਼ਿਲੇ ਵਿਚ ਵੱਖ-ਵੱਖ ਥਾਈਂ ਟੀਮਾਂ ਵੱਲੋਂ ਮੱਛਰਾਂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਲੋੜ ਅਨੁਸਾਰ ਫੋਗਿੰਗ ਵੀ ਕਰਵਾਈ ਗਈ। ਸਿਵਲ ਸਰਜਨ ਨੇ ਦੱਸਿਆ ਕਿ ਪਿੰਡਾਂ ਵਿਚ ਡੇਂਗੂ ਰੋਕਥਾਮ ਲਈ ਫੀਲਡ ਸਟਾਫ ਵੱਲੋਂ ਮਲੇਰੀਆ ਜਾਂਚ ਕੀਤੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਜਗ੍ਹਾ ’ਤੇ ਪਾਣੀ ਨਾ ਜਮ੍ਹਾ ਹੋਣ ਦਿੱਤਾ ਜਾਵੇ। ਜੇਕਰ ਕਿਸੇ ਵੀ ਜਗਵਾ ’ਤੇ ਮੱਛਰ ਦਾ ਲਾਰਵਾ ਹੋਵੇ, ਉਸ ਨੂੰ ਨਸ਼ਟ ਕੀਤਾ ਜਾਵੇ। ਮੱਛਰ ਜਨਿਤ ਰੋਗਾਂ ਤੋਂ ਬਚਾਅ ਕੀਤਾ ਜਾਵੇ। ਬੁਖਾਰ ਹੋਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਤੋਂ ਜਾਂਚ ਕਰਵਾਈ ਜਾਵੇ। ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਧੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਸ਼ਮੀਰੀ ਨੇਤਾ ਨੇ ਪਾਕਿਸਤਾਨ ’ਤੇ ਲਾਇਆ ਪੀ. ਓ. ਜੇ. ਕੇ. ਦੀ ਸਥਿਤੀ ਖ਼ਰਾਬ ਕਰਨ ਦਾ ਦੋਸ਼
NEXT STORY