ਤਰਨਤਾਰਨ (ਰਮਨ)-ਗਰਮੀਆਂ ਦੇ ਮੌਸਮ ਵਿਚ ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਖਿਲਵਾੜ ਨੂੰ ਰੋਕਣ ਦੇ ਮੱਕਸਦ ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਉੱਚ ਅਧਿਕਾਰੀਆਂ ਦੇ ਹੁਕਮਾਂ ਉਪਰ ਲਗਾਤਾਰ ਤੀਸਰੇ ਦਿਨ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਵਿਚ ਚੈਕਿੰਗ ਕਰਦੇ ਹੋਏ 8 ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ ਕਰਦੇ ਹੋਏ ਲੈਬੋਰਟਰੀ ਜਾਂਚ ਲਈ ਭੇਜ ਦਿੱਤੇ ਗਏ ਹਨ। ਵਿਭਾਗ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਸਕੂਲ 'ਚ ਵੜ ਮੁੰਡੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਡਾਕਟਰ ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਚੇਅਰਮੈਨ ਕਵਲਪ੍ਰੀਤ ਬਰਾੜ ਵੱਲੋਂ ਦਿੱਤੇ ਗਏ ਸਖਤ ਹੁਕਮਾਂ ਤਹਿਤ ਜ਼ਿਲੇ ਭਰ ਵਿਚ ਖਾਣ-ਪੀਣ ਵਾਲੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਚੈਕਿੰਗ ਸਬੰਧੀ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਗਿਆ ਹੈ। ਡਾਕਟਰ ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਲਗਾਤਾਰ ਤੀਸਰੇ ਦਿਨ ਉਨ੍ਹਾਂ ਦੀ ਵਿਸ਼ੇਸ਼ ਟੀਮ, ਜਿਸ ਵਿਚ ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ ਅਤੇ ਫੂਡ ਸੇਫਟੀ ਅਫਸਰ ਮੈਡਮ ਸਾਕਸ਼ੀ ਖੋਸਲਾ ਮੌਜੂਦ ਸਨ ਸਥਾਨਕ ਤਰਨਤਾਰਨ ਸ਼ਹਿਰ ਤੋਂ ਇਲਾਵਾ ਪਿੰਡ ਗੱਗੋਬੂਹਾ ਅਤੇ ਝਬਾਲ ਦੇ ਵੱਖ-ਵੱਖ ਇਲਾਕਿਆਂ ਵਿਚ ਡੇਅਰੀਆਂ ਤੋਂ ਇਲਾਵਾ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ, ਜਿੱਥੋਂ ਉਨ੍ਹਾਂ ਵੱਲੋਂ 8 ਸੈਂਪਲ ਸੀਲ ਕੀਤੇ ਗਏ ਹਨ, ਜਿਨ੍ਹਾਂ ਵਿਚ ਦੁੱਧ, ਘਿਓ ਅਤੇ ਪਨੀਰ ਸ਼ਾਮਲ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਡਾ. ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਇਲਾਕੇ ਵਿਚ ਮੌਜੂਦ ਵੱਖ-ਵੱਖ ਸਕੂਲਾਂ ਤੋਂ ਇਲਾਵਾ ਆਮ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਸਬੰਧੀ ਉਸਦੀ ਜਾਂਚ ਕਰਵਾਉਣ ਲਈ ਜਾਗਰੂਕ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖਾਣ-ਪੀਣ ਦਾ ਕੰਮ ਕਰਨ ਵਾਲੇ ਦੁਕਾਨ ਮਾਲਕਾਂ ਨੂੰ ਗਰਮੀ ਦੇ ਮੌਸਮ ਦੌਰਾਨ ਜਾਰੀ ਕੀਤੀਆਂ ਸਖਤ ਹਦਾਇਤਾਂ ਦੀ ਇੰਨ-ਬਿਨ ਪਾਲਨਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਕਿਸੇ ਕੀਮਤ ਉਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- 17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਗਰ ਨਿਗਮ ਦੇ 85 ਲੱਖ ਪੰਨਿਆਂ ਦਾ ਰਿਕਾਰਡ ਹੋਵੇਗਾ ਡਿਜ਼ੀਟਲ
NEXT STORY