ਗੁਰਦਾਸਪੁਰ (ਹਰਮਨ)-ਅੱਜ ਸਿਵਲ ਸਰਜਨ ਗੁਰਦਾਸਪੁਰ ਡਾ. ਵਿੰਮੀ ਮਹਾਜਨ ਦੀ ਪ੍ਰਧਾਨਗੀ ਹੇਠ ਹੀਟ ਵੇਵ ਟਰੀਟਮੈਂਟ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਰੋਜਾ ਟ੍ਰੇਨਿੰਗ ਦਫਤਰ ਸਿਵਲ ਸਰਜਨ ਵਿਖੇ ਹੋਈ। ਇਸ ਦੌਰਾਨ ਸਿਵਲ ਸਰਜਨ ਡਾ. ਵਿੰਮੀ ਮਹਾਜਨ ਨੇ ਲੂ ਤੋਂ ਬਚਾਅ ਕਰਨ ਬਾਰੇ ਸਲਾਹ ਦਿੱਤੀ ਤਾਂ ਜੋ ਅੱਤ ਦੀ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕ ਆਪਣਾ ਬਚਾਅ ਕਰ ਸਕਣ। ਦੱਸਣਯੋਗ ਹੈ ਕਿ ਜੇਕਰ ਕਿਸੇ ਜਗ੍ਹਾ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਵੇ ਤਾਂ ਇਸ ਸਥਿਤੀ ਨੂੰ ਹੀਟ ਵੇਵ ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ
ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਵਿੱਚ ਵਿਘਨ ਪਾਉਂਦਾ ਹੈ ਅਤੇ ਗਰਮੀ ਨਾਲ ਸਬੰਧਤ ਬੀਮਾਰੀਆਂ ਦਾ ਕਾਰਨ ਬਣਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਹੀਟ ਵੇਵ ਦੀ ਸੰਭਾਵਨਾ ਦੇ ਚਲਦੇ ਲੂ ਲਗਣ ਦਾ ਖਤਰਾ ਹੁੰਦਾ ਹੈ। ਇਸ ਹਾਲਤ ਵਿਚ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕ, ਕਾਮੇ, ਮੋਟਾਪੇ ਤੋਂ ਪੀੜਤ ਲੋਕ, ਮਾਨਸਿਕ ਤੌਰ 'ਤੇ ਬਿਮਾਰ ਲੋਕ, ਖਾਸ ਤੌਰ 'ਤੇ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਸਿਹਤ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨ।
ਇਹ ਵੀ ਪੜ੍ਹੋ- SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ
ਉਨ੍ਹਾਂ ਕਿਹਾ ਕਿ ਬਾਹਰੀ ਕੰਮ ਦਿਨ ਦੇ ਠੰਢੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਨੂੰ ਕਰਨਾ ਚਾਹੀਦਾ ਹੈ। ਜੇਕਰ ਤੁਹਾਨੂੰ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਥੋੜੇ ਥੋੜੇ ਸਮੇਂ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਤੋਂ ਪੀੜਤ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ 'ਤੇ ਹਨ, ਉਨ੍ਹਾਂ ਨੂੰ ਪਾਣੀ ਦੇ ਸੇਵਨ ਨੂੰ ਵਧਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਫੁਲ ਸਲੀਵ ਕੱਪੜੇ ਪਾਓ। ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨਣ ਦੀ ਕੋਸ਼ਿਸ਼ ਕਰੋ। ਸਿੱਧੀ ਧੁੱਪ ਤੋਂ ਆਪਣਾ ਸਿਰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਸਕਾਰਫ਼ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਜੁੱਤੇ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਠੀਕ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ 'ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਮੁੜ ਹਰਕਤ 'ਚ ਪੰਜਾਬ ਪੁਲਸ, ਸਰਚ ਆਪ੍ਰੇਸ਼ਨ ਜਾਰੀ
ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਆਪਣੇ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ, ਸੰਤਰਾ, ਅੰਗੂਰ, ਖੀਰਾ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਖ਼ਪਤ ਵਧਾਓ। ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਲਗਾਓ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮੇ ਪਾਓ। ਭੋਜਨ ਘੱਟ ਖਾਓ ਅਤੇ ਜ਼ਿਆਦਾ ਖਾਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤਾਂ ’ਚੋਂ ਖੂਨ ਨਾਲ ਲੱਥਪਥ ਮਿਲੀ ਨੌਜਵਾਨ ਦੀ ਲਾਸ਼
NEXT STORY