ਤਰਨਤਾਰਨ (ਰਮਨ ਚਾਵਲਾ)-ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਸਿਹਤ ਵਿਭਾਗ ਵੱਲੋਂ ਆਪਣੀ ਕਾਰਵਾਈ ਨੂੰ ਤੇਜ਼ੀ ਵਿਚ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸ਼ਨੀਵਾਰ ਛੁੱਟੀ ਹੋਣ ਦੇ ਬਾਵਜੂਦ ਸਿਹਤ ਵਿਭਾਗ ਦੀ ਟੀਮ ਵੱਲੋਂ ਪੱਟੀ ਇਲਾਕੇ ਵਿਚ ਮੌਜੂਦ ਵੱਖ-ਵੱਖ ਦੁਕਾਨਾਂ ਤੋਂ ਜਿੱਥੇ 7 ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰਦੇ ਹੋਏ ਲੈਬਾਰਟਰੀ ਜਾਂਚ ਲਈ ਭੇਜੇ ਗਏ ਹਨ, ਉਥੇ ਹੀ 5 ਕਿਲੋ ਗੁਲਾਬੀ ਰੰਗ ਦੀ ਚਮਚਮ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪਰਵਿੰਦਰ ਸਿੰਘ ਵੱਲੋਂ ਜਾਰੀ ਹੋਏ ਆਦੇਸ਼ਾਂ ਤਹਿਤ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਰੋਕਣ ਦੇ ਮਕਸੱਦ ਨਾਲ ਰੋਜ਼ਾਨਾ ਖਾਣ ਪੀਣ ਵਾਲੀਆਂ ਵਸਤੂਆਂ ਦੇ ਵੱਖ-ਵੱਖ ਸੈਂਪਲ ਭਰੇ ਜਾ ਰਹੇ ਹਨ, ਜਿਨ੍ਹਾਂ ਨੂੰ ਜਾਂਚ ਲਈ ਲੈਬੋਰਟਰੀ ਵਿਖੇ ਭੇਜਿਆ ਗਿਆ ਹੈ ਤਾਂ ਜੋ ਉਸਦੀ ਰਿਪੋਰਟ ਆਉਣ ਤੋਂ ਬਾਅਦ ਸਬੰਧਤ ਦੁਕਾਨ ਮਾਲਕ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਡਾਕਟਰ ਔਲਖ ਨੇ ਦੱਸਿਆ ਕਿ ਪੱਟੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਸੱਤ ਵੱਖ-ਵੱਖ ਕਿਸਮ ਦੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਸਬੰਧਤ ਦੁਕਾਨ ਮਾਲਕ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ
ਉਨ੍ਹਾਂ ਦੱਸਿਆ ਕਿ ਇਕ ਦੁਕਾਨ ਮਾਲਕ ਵੱਲੋਂ ਗੁਲਾਬੀ ਰੰਗ ਦੀ ਬਣਾਈ ਹੋਈ 4 ਕਿਲੋ ਚਮਚਮ ਨੂੰ ਗ੍ਰਾਹਕਾਂ ਲਈ ਤਿਆਰ ਕੀਤਾ ਗਿਆ ਸੀ, ਜਿਸ ਦੀ ਨਜ਼ਰ ਸਿਹਤ ਵਿਭਾਗ ਵੱਲੋਂ ਪੈਣ ਤੋਂ ਬਾਅਦ ਉਸ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਚਮਚਮ ਘਟੀਆ ਕਿਸਮ ਦੇ ਰੰਗਾਂ ਨਾਲ ਤਿਆਰ ਕੀਤੀ ਗਈ ਸੀ ਜੋ ਕਿ ਲੋਕਾਂ ਦੀ ਸਿਹਤ ਨੂੰ ਵੱਡਾ ਨੁਕਸਾਨ ਪਹੁੰਚਾ ਸਕਦੀ ਸੀ। ਡਾਕਟਰ ਔਲਖ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸੁਥਰੀਆਂ ਵਸਤੂਆਂ ਚੰਗੇ ਮਟੀਰੀਅਲ ਨਾਲ ਤਿਆਰ ਕਰਦੇ ਹੋਏ ਗ੍ਰਾਹਕਾਂ ਨੂੰ ਵੇਚਣ ਤਾਂ ਜੋ ਉਨ੍ਹਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਕੋਈ ਖਿਲਵਾੜ ਨਾ ਹੋ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬ ਦੇ ਠੇਕੇਦਾਰਾਂ ਦੀ ਸੇਲ ਖ਼ਰਾਬ ਕਰਨ ਲਈ ਚੰਡੀਗੜ੍ਹ ਤੋਂ ਆਈ ਮਹਿੰਗੀ ਸ਼ਰਾਬ, 15 ਤਰ੍ਹਾਂ ਦੇ ਵੱਡੇ ਬ੍ਰਾਂਡ ਸ਼ਾਮਲ
NEXT STORY