ਬਟਾਲਾ (ਸਾਹਿਲ)- ਸੜਕ ਹਾਦਸੇ ਵਿਚ ਜ਼ਖ਼ਮੀ ਵਿਅਕਤੀ ਵਲੋਂ ਇਲਾਜ ਦੌਰਾਨ ਦਮ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ.ਐੱਸ.ਆਈ ਪੰਜਾਬ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰਾਏਚੱਕ ਜੋ ਇਕ ਪੈਟਰੋਲ ਪੰਪ ’ਤੇ ਕੰਮ ਕਰਦਾ ਸੀ, ਮੋਟਰਸਾਈਕਲ ’ਤੇ ਸਵਾਰ ਹੋ ਕੇ ਪੰਪ ਤੋਂ ਮੇਨ ਸੜਕ ’ਤੇ ਚੜ੍ਹਿਆ ਸੀ ਤਾਂ ਇਸ ਨੂੰ ਇਕ ਸਵਿਫਟ ਕਾਰ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਕੇ ਜ਼ਖਮੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ 'ਤੇ SGPC ਨੇ ਚੁੱਕੇ ਸਵਾਲ
ਜਿਸ ਦੇ ਸਿੱਟੇ ਵਜੋਂ ਇਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਇਸ ਦੌਰਾਨ ਇਸ ਦੀ ਮੌਤ ਹੋ ਗਈ ਹੈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨ ’ਤੇ 174 ਸੀਆਰ.ਪੀ.ਸੀ ਤਹਿਤ ਉਕਤ ਥਾਣੇ ਵਿਚ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਭਰ ਵਿਚ 52 ਜੱਜਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
48 ਲੱਖ 13 ਹਜ਼ਾਰ 792 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਕੰਪਿਊਟਰ ਆਪ੍ਰੇਟਰ ਵਿਰੁੱਧ ਕੇਸ ਦਰਜ
NEXT STORY