ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਐੱਸ. ਜੀ. ਪੀ. ਸੀ. ਦੇ ਐਜੈਕਟਿਵ ਮੈਂਬਰਾਂ ਦੀ ਅੰਤਰਿੰਗ ਕਮੇਟੀ ਦੀ ਬੈਠਕ 5 ਜੁਲਾਈ ਨੂੰ ਹੋਵੇਗੀ ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਹੋਣ ਵਾਲੀ ਇਸ ਬੈਠਕ ਵਿਚ ਵੱਡੇ ਫੈਸਲੇ ਲਈ ਜਾ ਸਕਦੇ ਹਨ, ਜਿਨ੍ਹਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਅੰਦਰ ਸਿੱਖ ਰਹਿਤ ਮਰਿਆਦਾ ਦੇ ਉਲਟ ਜਾਣ ਵਾਲੇ ਲੋਕਾਂ ਖਿਲਾਫ ਕਾਰਵਾਈ ਜਾਂ ਫਿਰ 21 ਜੂਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕੁੜੀ ਵੱਲੋਂ ਯੋਗਾ ਕਰ ਕੇ ਸਿੱਖ ਰਹਿਤ ਮਰਿਆਦਾ ਦੇ ਉਲਟ ਕੀਤਾ ਗਿਆ ਸੀ ਤੇ ਅਗਲੇਰੀ ਕਾਰਵਾਈ ਸਬੰਧੀ ਵਿਚਾਰ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਨੂੰ ਹੋਰ ਵੀ ਸਚਾਰੂ ਢੰਗ ਨਾਲ ਚਲਾਉਣ ਦੇ ਲਈ ਨਵੀਂ ਭਰਤੀ ਬਾਰੇ ਵਿਚਾਰ ਕੀਤੇ ਜਾਣਗੇ ।
ਇਹ ਵੀ ਪੜ੍ਹੋ- GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤ.ਵਾਦੀ ਲੰਡਾ ਵੱਲੋਂ 70 ਲੱਖ ਰੁਪਏ ਫਿਰੌਤੀ ਮੰਗਣ ਦੇ 2 ਹੋਰ ਮਾਮਲੇ ਆਏ ਸਾਹਮਣੇ
NEXT STORY