ਅੰਮ੍ਰਿਤਸਰ(ਅਰੁਣ)-ਏਅਰਪੋਰਟ ਰੋਡ ਸਥਿਤ ਪਾਸ਼ ਇਲਾਕੇ ਜੁਝਾਰ ਸਿੰਘ ਐਵੀਨਿਊ ਦੀ ਇਕ ਕੋਠੀ ਵਿਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਬੇਪਰਦ ਕਰਦਿਆਂ ਕਮਿਸ਼ਨਰੇਟ ਪੁਲਸ ਵੱਲੋਂ ਕੁਝ ਹੀ ਘੰਟਿਆਂ ਵਿੱਚ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮ੍ਰਿਤਕਾ ਸ਼ੈਲੀ ਅਰੋੜਾ (34) ਦੇ ਪਤੀ ਕੌਸ਼ਲ ਅਰੋੜਾ ਦੀ ਸ਼ਿਕਾਇਤ ’ਤੇ ਘਰ ਵਿਚ ਇਕੱਲੀ ਉਸ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਘਰ ਵਿਚ ਪਈ ਐਕਟਿਵਾ ਤੇ ਮੋਬਾਈਲ ਫੋਨ ਲੈ ਕੇ ਦੌੜੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਕੰਟੋਨਮੈਂਟ ਦੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪਤੰਗ ਉਡਾਉਂਦੇ ਫੜੇ ਜਾਣ 'ਤੇ 5 ਸਾਲ ਦੀ ਕੈਦ ਤੇ ਲੱਗੇਗਾ 20 ਲੱਖ ਦਾ ਜੁਰਮਾਨਾ
ਪ੍ਰੈੱਸ ਮਿਲਣੀ ਦੌਰਾਨ ਖੁਲਾਸਾ ਕਰਦਿਆਂ ਕਮਿਸ਼ਨਰ ਪੁਲਸ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਪੁਲਸ ਦੀਆਂ ਵੱਖ-ਵੱਖ ਟੀਮਾਂ ਜਾਂਚ ਵਿਚ ਜੁੱਟ ਗਈਆਂ। ਵਾਰਦਾਤ ਦੇ ਕੁਝ ਹੀ ਘੰਟਿਆਂ ਅੰਦਰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਵਿੱਕੀ ਪੁੱਤਰ ਕਸ਼ਮੀਰ ਸਿੰਘ ਵਾਸੀ ਰਾਜਾਸਾਂਸੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ ਪੁਲਸ ਕਮਿਸ਼ਨਰ ਢਿੱਲੋਂ ਨੇ ਦੱਸਿਆ ਕੀ ਗੁਪਤ ਮੁਲਜ਼ਮ, ਜੋ ਪੇਸ਼ੇ ਵਜੋਂ ਸੈਨੇਟਰੀ ਦਾ ਕੰਮ ਕਰਦਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਕੌਸ਼ਲ ਅਰੋੜਾ ਦੇ ਘਰ ਸੈਨੇਟਰੀ ਦਾ ਕੰਮ ਕਰ ਕੇ ਗਿਆ ਸੀ ਅਤੇ ਘਰ ਹਾਲਾਤ ਤੋਂ ਭਲੀਭਾਂਤੀ ਜਾਣੂ ਸੀ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਵਿੱਕੀ ਜੋ ਪਹਿਲਾਂ ਵੀ ਚੋਰੀ ਦੇ ਇਕ ਮਾਮਲੇ ਸਬੰਧੀ ਕਪੂਰਥਲਾ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਬਾਹਰ ਆਇਆ ਸੀ। ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਬਕਾਲਾ ਸਾਹਿਬ ਦੇ ਮੁੱਖ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਹਾਈਕੋਰਟ ਸਖ਼ਤ
NEXT STORY