ਗੁਰਦਾਸਪੁਰ (ਹਰਮਨ)-ਪਿਛਲੇ ਕੁਝ ਦਿਨ ਤਾਪਮਾਨ ਵਿਚ ਆਈ ਮਾਮੂਲੀ ਗਿਰਾਵਟ ਦੇ ਬਾਅਦ ਗੁਰਦਾਸਪੁਰ ਇਲਾਕੇ ਅੰਦਰ ਤਾਪਮਾਨ ਮੁੜ 40 ਡਿਗਰੀ ਤੋਂ ਪਾਰ ਹੋ ਗਿਆ ਹੈ, ਜਿਸ ਕਾਰਨ ਗਰਮੀ ਨੇ ਲੋਕਾਂ ਦੀ ਤੌਬਾ ਕਰਵਾ ਦਿੱਤੀ ਹੈ। ਇਸ ਇਲਾਕੇ ਅੰਦਰ ਕਰੀਬ 9 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਗਰਮ ਹਵਾਵਾਂ ਅਤੇ ਲੂ ਨੇ ਲੋਕਾਂ ਦੇ ਵੱਟ ਕੱਢ ਕੇ ਰੱਖ ਦਿੱਤੇ ਹਨ। ਗਰਮੀ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਕਾਰੋਬਾਰਾਂ ’ਤੇ ਵੀ ਅਸਰ ਪੈ ਰਿਹਾ ਹੈ। ਇੱਥੇ ਹੀ ਬਸ ਨਹੀਂ ਖੇਤਾਂ ਵਿੱਚ ਖੜੀਆਂ ਚਾਰੇ ਵਾਲੀਆਂ ਫਸਲਾਂ ਗੰਨੇ ਅਤੇ ਸਬਜ਼ੀਆਂ ਨੂੰ ਵੀ ਗਰਮੀ ਦੀ ਮਾਰ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਜੇ ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਕੋਈ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ ਅਤੇ ਇਸ ਇਲਾਕੇ ਅੰਦਰ ਵੱਖ ਵੱਖ ਸਮੇਂ ਦੌਰਾਨ ਤੇਜ਼ ਹਵਾਵਾਂ, ਤੂਫਾਨ, ਝੱਖੜ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
ਦੱਸਣ ਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ ਦਿਨ ਵੇਲੇ ਦਾ ਤਾਪਮਾਨ 40 ਡਿਗਰੀ ਦੇ ਕਰੀਬ ਹੈ ਜਦੋਂ ਕਿ ਰਾਤ ਦਾ ਔਸਤਨ ਤਾਪਮਾਨ 25 ਤੋਂ 26 ਡਿਗਰੀ ਸੈਂਟੀਗਰੇਡ ਦੇ ਕਰੀਬ ਦਰਜ ਕੀਤਾ ਜਾ ਰਿਹਾ ਹੈ। ਇਸ ਕਾਰਨ ਸਿਰਫ ਦਿਨ ਵੇਲੇ ਹੀ ਨਹੀਂ ਸਗੋਂ ਰਾਤ ਵੇਲੇ ਵੀ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਰਿਹਾ ਹੈ। ਸ਼ਹਿਰੀ ਖੇਤਰ ਵਿੱਚ ਬਿਜਲੀ ਦੀ ਸਪਲਾਈ ਫਿਲਹਾਲ ਠੀਕ ਹੈ। ਪਰ ਪੇਂਡੂ ਖੇਤਰ ਵਿੱਚ ਕਈ ਥਾਵਾਂ ’ਤੇ ਕੱਟ ਲੱਗਣ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਤੌਰ ’ਤੇ ਹਨੇਰੀ ਝੱਖੜ ਦੇ ਬਾਅਦ ਬਿਜਲੀ ਦੀ ਸਪਲਾਈ ਵਿੱਚ ਵਿਘਨ ਪੈਣ ਕਾਰਨ ਲੋਕਾਂ ਦੀਆਂ ਮੁਸੀਬਤਾਂ ਹੋਰ ਵੀ ਵੱਧ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਕਈ ਕਿਸਾਨਾਂ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਵੱਡੀ ਚੁਣੌਤੀ ਝੋਨੇ ਦੀ ਪਨੀਰੀ ਅਤੇ ਚਾਰੇ ਵਾਲੀਆਂ ਫਸਲਾਂ ਨੂੰ ਬਚਾਉਣ ਦੀ ਬਣੀ ਹੋਈ ਹੈ ਕਿਉਂਕਿ ਗਰਮੀ ਦੀ ਮਾਰ ਤੋਂ ਬਚਾਉਣ ਲਈ ਇਹਨਾਂ ਫਸਲਾਂ ਨੂੰ ਵਾਰ-ਵਾਰ ਪਾਣੀ ਲਗਾਉਣਾ ਪੈ ਰਿਹਾ ਹੈ। ਪਰ ਨਹਿਰੀ ਪਾਣੀ ਅਜੇ ਤੱਕ ਕਈ ਖੇਤਾਂ ਵਿੱਚ ਨਾ ਪਹੁੰਚਣ ਕਾਰਨ ਉਹਨਾਂ ਨੂੰ ਟਿਊਬਵੈਲਾਂ ’ਤੇ ਨਿਰਭਰ ਹੋਣਾ ਪੈ ਰਿਹਾ ਹੈ ਅਤੇ ਕੁਝ ਥਾਵਾਂ ’ਤੇ ਟਿਊਬਵੈਲ ਦੀ ਬਿਜਲੀ ਸਪਲਾਈ ਵੀ ਘੱਟ ਆਉਣ ਕਾਰਨ ਸਮੱਸਿਆ ਪੇਸ਼ ਆ ਰਹੀ ਹੈ।
ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
ਬਿਮਾਰ ਹੋ ਰਹੇ ਹਨ ਲੋਕ, ਕਾਰੋਬਾਰ ਵੀ ਪ੍ਰਭਾਵਿਤ
ਅੱਤ ਦੀ ਇਸ ਗਰਮੀ ਕਾਰਨ ਲੋਕਾਂ ਦੀ ਸਿਹਤ ਵੀ ਪ੍ਰਭਾਵਿਤ ਹੋ ਰਹੀ ਹੈ ਜਿਸਦੇ ਚਲਦਿਆਂ ਬਹੁਤ ਸਾਰੇ ਲੋਕਾਂ ਨੂੰ ਜੁਕਾਮ ਅਤੇ ਬੁਖਾਰ ਦੀ ਸਮੱਸਿਆ ਆ ਰਹੀ ਹੈ। ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਲੋਕ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ ਅਤੇ ਤਰਲ ਪਦਾਰਥਾਂ ਦਾ ਸੇਵਨ ਜ਼ਿਆਦਾ ਕਰਨ। ਇਸ ਦੇ ਨਾਲ ਹੀ ਧੁੱਪ ਵਿੱਚ ਬਾਹਰ ਨਿਕਲਣ ਤੋਂ ਗੁਰੇਜ ਕੀਤਾ ਜਾਵੇ ਅਤੇ ਠੰਡੀਆਂ ਚੀਜ਼ਾਂ ਦਾ ਸੇਵਨ ਜ਼ਿਆਦਾ ਕੀਤਾ ਜਾਵੇ। ਦੂਜੇ ਪਾਸੇ ਗਰਮੀ ਕਾਰਨ ਲੋਕਾਂ ਦੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ ਕਿਉਂਕਿ ਅੱਤ ਦੀ ਧੁੱਪ ਅਤੇ ਗਰਮੀ ਵਿੱਚ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ ਕਰ ਰਹੇ ਹਨ ਜਿਸ ਦੇ ਚਲਦਿਆਂ ਦੁਪਹਿਰ ਵੇਲੇ ਜਿਆਦਾਤਰ ਬਾਜ਼ਾਰ ਤੇ ਸੜਕਾਂ ਸੁਨੀਆਂ ਹੀ ਦਿਖਾਈ ਦਿੰਦੀਆਂ ਹਨ। ਜਿਸ ਦੇ ਨਤੀਜੇ ਵਜੋਂ ਜ਼ਿਆਦਾਤਰ ਦੁਕਾਨਦਾਰ ਵੇਲੇ ਹੀ ਰਹਿੰਦੇ ਹਨ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
NEXT STORY